ਅੰਮ੍ਰਿਤਸਰ -(ਮਨਦੀਪ ਕੌਰ )- ਬੀਤੇ ਦਿਨੀ ਅੰਮ੍ਰਿਤਸਰ ਦੇ ਗੋਲਡਨ ਐਵਨਿਊ ਨੇੜੇ ਕੁਝ ਨੌਜਵਾਨਾਂ ਵੱਲੋਂ ਸ਼ਰੇਆਮ ਗੁੰਡਾਗਰਦੀ ਕਰਦਿਆਂ ਕਰੇਟਾ ਗੱਡੀ ਉੱਤੇ ਸਵਾਰ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਕੁਝ ਹੋਰ ਨੌਜਵਾਨ ਵੀ ਜ਼ਖਮੀ ਹੋ ਗਏ ਜਿਨਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ।
ਇਸ ਮਾਮਲੇ ਵਿੱਚ ਥਾਣਾ ਮੁਹਕਮਪੁਰਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਪੁਲਿਸ ਵੱਲੋਂ ਮੁਲਜਮਾਂ ਦੀ ਪੁੱਛ ਗਿੱਛ ਕੀਤੀ ਗਈ। ਜਿਸ ਦੌਰਾਨ ਉਨਾਂ ਨੇ ਖੁਲਾਸਾ ਕੀਤਾ ਕਿ ਉਹਨਾਂ ਵੱਲੋਂ ਆਪਣੇ ਹਥਿਆਰ ਇੱਕ ਸੁਨ ਸਾਨ ਇਲਾਕੇ ਦੇ ਵਿੱਚ ਲੁਕਾਏ ਗਏ ਹਨ ਜਦੋਂ ਪੁਲਿਸ ਨੇ ਮੁਲਜ਼ਮਾਂ ਨੂੰ ਹਥਿਆਰ ਬਰਾਮਦ ਕਰਨ ਲਈ ਲੈ ਕੇ ਜਾ ਰਹੀ ਸੀ ਤਾਂ ਉਹਨਾਂ ਨੇ ਅਚਾਨਕ ਪੁਲਿਸ ਪਾਰਟੀ ਉੱਤੇ ਹਮਲਾ ਕਰ ਦਿੱਤਾ ਅਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਤੇ ਪੁਲਿਸ ਵੱਲੋਂ ਜਵਾਬੀ ਕਾਰਵਾਈ ਕਰਦਿਆਂ ਫਾਇਰਿੰਗ ਕੀਤੀ ਗਈ।