ਸੰਗਰੂਰ -(ਮਨਦੀਪ ਕੌਰ )- ਸੰਗਰੂਰ ਦੇ ਪਿੰਡ ਪੱਟੀਵਾਲ ਖੁਰਦ ਦੇ ਵਿੱਚ ਇੱਕ ਵਿਆਹੁਤਾ ਔਰਤ ਦੇ ਵੱਲੋਂ ਜਹਰੀਲੀ ਚੀਜ਼ ਖਾ ਕੇ ਖੁਦਖੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕ ਦੀ ਪਹਿਚਾਨ ਜਸਵੀਰ ਕੌਰ ਦੇ ਰੂਪ ਵਿੱਚ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਜਸਵੀਰ ਕੌਰ ਆਪਣੇ ਸੋਹਰੇ ਪਰਿਵਾਰ ਤੋਂ ਬਹੁਤ ਦੁਖੀ ਸੀ। ਜਿਸ ਤੋਂ ਤੰਗ ਆ ਕੇ ਉਸਨੇ ਕੋਈ ਜਹਰੀਲੀ ਵਸਤੂ ਖਾ ਲਈ। ਜਿਸ ਨੂੰ ਇਲਾਜ ਲਈ ਹਸਪਤਾਲ ਦੇ ਵਿੱਚ ਦਾਖਲ ਕਰਾਇਆ ਗਿਆ ਲੇਕਿਨ ਹਸਪਤਾਲ ਦੇ ਵਿੱਚ ਇਲਾਜ ਦੇ ਦੌਰਾਨ ਉਸ ਦੀ ਮੌਤ ਹੋ ਗਈ। ਜਸਵੀਰ ਕੌਰ ਦੇ ਸੋਹਰੇ ਪਰਿਵਾਰ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਸਬੀਰ ਕੌਰ ਦੇ ਭਰਾ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਸੰਦੀਪ ਸਿੰਘ ਦੇ ਨਾਲ 2014 ਦੇ ਵਿੱਚ ਹੋਇਆ ਸੀ ਜਿਸ ਤੋਂ ਬਾਅਦ ਇਸ ਦੇ ਦੋ ਨਿਆਣੇ ਇੱਕ ਮੁੰਡਾ ਅਤੇ ਇੱਕ ਕੁੜੀ ਸਨ। ਦੱਸਿਆ ਜਾ ਰਿਹਾ ਹੈ ਕਿ ਸੋਹਰਾ ਪਰਿਵਾਰ ਜਸਵੀਰ ਕੌਰ ਨੂੰ ਵਿਆਹ ਤੋਂ ਬਾਅਦ ਬਹੁਤ ਜਿਆਦਾ ਪਰੇਸ਼ਾਨ ਕਰਦੇ ਸਨ ਅਤੇ ਉਸਦੀ ਕੁੱਟਮਾਰ ਵੀ ਕਰਦੇ ਸਨ। ਜਾਣਕਾਰੀ ਦੇ ਮੁਤਾਬਿਕ ਆਤਮ ਹੱਤਿਆ ਕਰਨ ਤੋਂ ਇੱਕ ਦਿਨ ਪਹਿਲਾਂ ਵੀ ਉਸ ਦੇ ਸੋਹਰਾ ਪਰਿਵਾਰ ਨੇ ਜਸਵੀਰ ਕੌਰ ਨੂੰ ਬਹੁਤ ਕੁੱਟਿਆ ਸੀ ਜਿਸ ਤੋਂ ਦੁਖੀ ਆ ਕੇ ਜਿਸ ਵੀਰ ਕੌਰ ਨੇ ਇਹ ਜਹਿਰੀਲੀ ਵਸਤੂ ਨਿਗਲੀ।
ਜਸਵੀਰ ਕੌਰ ਨੂੰ ਇਲਾਜ ਦੇ ਲਈ ਭਵਾਨੀਗੜ੍ਹ ਦੇ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸਦੀ ਹਾਲਤ ਨੂੰ ਦੇਖਦੇ ਹੋਏ ਉਸਨੂੰ ਪਟਿਆਲਾ ਦੇ ਹਸਪਤਾਲ ਦੇ ਵਿੱਚ ਰੈਫਰ ਕਰ ਦਿੱਤਾ। ਜਿੱਥੇ ਇਲਾਜ ਦੇ ਦੌਰਾਨ ਜਸਵੀਰ ਕੌਰ ਦੀ ਮੌਤ ਹੋ ਗਈ।ਪੁਲਸ ਨੇ ਮਨਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ਉੱਤੇ ਜਸਵੀਰ ਕੌਰ ਦੇ ਪਤੀ ਸੰਦੀਪ ਸਿੰਘ , ਸਹੁਰਾ ਅਤੇ ਸੱਸ ਉੱਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਬਾਡੀ ਨੂੰ ਕਬਜ਼ੇ ਦੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

