ਲੁਧਿਆਣਾ -(ਮਨਦੀਪ ਕੌਰ )- ਲੁਧਿਆਣਾ ਦੇ ਧਰਮਪੁਰਾ ਦੇ ਇਲਾਕੇ ਵਿੱਚ ਸਥਿਤ ਇੱਕ ਗੁਰਦੁਆਰਾ ਸਾਹਿਬਾਨ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਨਿਸ਼ਾਨ ਸਾਹਿਬ ਦਾ ਚੋਲਾ ਬਦਲ ਰਹੇ ਇੱਕ ਸੇਵਾਦਾਰ ਨੂੰ ਕਰੰਟ ਲੱਗ ਗਿਆ । ਜਿਸ ਦੌਰਾਨ ਇੱਕ ਸੇਵਾਦਾਰ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਦਕਿ ਤਿੰਨ ਗੰਭੀਰ ਰੂਪ ਦੇ ਵਿੱਚ ਜਖਮੀ ਹੋ ਗਏ।
ਜਾਣਕਾਰੀ ਦੇ ਮੁਤਾਬਕ ਲੁਧਿਆਣਾ ਦੇ ਸਿੰਗਾਰ ਸਿਨੇਮਾ ਨੇੜੇ ਗੁਰਦੁਆਰਾ ਸਾਹਿਬ ਵਿੱਚ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਦੀ ਸੇਵਾ ਚੱਲ ਰਹੀ ਸੀ। ਜਿਸ ਦੌਰਾਨ ਸੇਵਾਦਾਰਾਂ ਨੂੰ ਕਰੰਟ ਲੱਗ ਗਿਆ ਜਿਸ ਦੇ ਵਿੱਚ ਇੱਕ ਦੀ ਮੌਤ ਹੋ ਗਈ ਅਤੇ ਤਿੰਨ ਭਿਆਨਕ ਰੂਪ ਦੇ ਵਿੱਚ ਜਖਮੀ ਹੋ ਗਏ। ਜਖਮੀਆਂ ਨੂੰ ਇਲਾਜ ਲਈ ਹਸਪਤਾਲ ਦੇ ਵਿੱਚ ਭਰਤੀ ਕਰਾਇਆ ਗਿਆ ਹੈ।