ਜਲੰਧਰ -(ਮਨਦੀਪ ਕੌਰ)- ਫਿਲੋਰ ਵਿੱਚ ਜਲੰਧਰ ਲੁਧਿਆਣਾ ਰੋਡ ਤੇ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੇਰ ਰਾਤ ਇਸ ਹਾਦਸੇ ਵਿੱਚ ਵਿਅਕਤੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਉੱਥੇ ਹੀ ਇਸ ਮੌਕੇ ਉੱਤੇ ਗੰਭੀਰ ਰੂਪ ਵਿੱਚ ਜਖਮੀ ਹੋਈ ਮਹਿਲਾ ਨੇ ਕੁਝ ਸਮੇਂ ਬਾਅਦ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਸੜਕ ਸੁਰਕਸ਼ਾ ਫੋਰਸ ਨੂੰ ਦੇ ਦਿੱਤੀ ਗਈ। ਸੂਚਨਾ ਮਿਲਦੇ ਹੀ ਮੌਕੇ ਉੱਤੇ ਪਹੁੰਚੀ ਸੜਕ ਸੁਰਕਸ਼ਾ ਫੋਰਸ ਨੇ ਦੱਸਿਆ ਕਿ ਦੋਨਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ।। ਜਿਸ ਤੋਂ ਬਾਅਦ ਥਾਣਾ ਫਲੋਰ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ।
ਡਿਊਟੀ ਆਫਿਸਰ ਏਐਸਆਈ ਜਸਵਿੰਦਰ ਸਿੰਘ ਨੇ ਬਾਡੀ ਨੂੰ ਕਬਜ਼ੇ ਦੇ ਵਿੱਚ ਲੈ ਕੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਨ ਆਨੰਦ ਪੁੱਤਰ ਕਿਰਪਾ ਸ਼ੰਕਰ ਨਿਵਾਸੀ ਗੁਰਾਇਆ ਦੇ ਰੂਪ ਵਿੱਚ ਹੋਈ ਹੈ। ਜਦ ਕਿ ਮਹਿਲਾ ਦੀ ਕੋਈ ਪਹਿਚਾਣ ਨਹੀਂ ਹੋ ਪਾਈ। ਸੂਚਨਾ ਮਿਲਦੇ ਹੀ ਅਨੰਦ ਦੀ ਪਤਨੀ ਅਤੇ ਉਸਦੇ ਪਰਿਵਾਰਿਕ ਮੈਂਬਰ ਸਿਵਲ ਹਸਪਤਾਲ ਵਿੱਚ ਪਹੁੰਚ ਗਏ। ਡਿਊਟੀ ਅਫਸਰ ਦਾ ਕਹਿਣਾ ਹੈ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਕਿਹਾ ਹੈ ਕਿ ਜਲਦੀ ਤੋਂ ਜਲਦੀ ਵਾਹਨ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।