ਜਲੰਧਰ -(ਮਨਦੀਪ ਕੌਰ )- ਪੰਜਾਬ ਸਰਕਾਰ ਦੁਬਾਰਾ ਨਸ਼ੇ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ੇ ਵਿਰੁੱਧ “ਦੇ ਤਹਿਤ ਬਸਤੀ ਗੁਜਾਂ ਦੇ ਵਿੱਚ ਇੱਕ ਨਸ਼ਾ ਤਸਕਰ ਦੇ ਘਰ ਉੱਪਰ ਪੀਲਾ ਪੰਜਾ ਚੱਲਣ ਜਾ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਮਨਜੀਤ ਨਗਰ ਦੇ ਵਿੱਚ ਰਹਿਣ ਵਾਲੇ ਨਸ਼ਾ ਤਸਕਰ ਵਿਸ਼ਾਲ ਦੇ ਘਰ ਉੱਤੇ ਨਗਰ ਨਿਗਮ ਦੀ ਟੀਮ ਅਤੇ ਪੁਲਿਸ ਦੀ ਅਗਵਾਈ ਹੇਠ ਘਰ ਉੱਤੇ ਬਲਡੋਜ਼ਰ ਚਲਾਇਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਵਿਸ਼ਾਲ ਉੱਤੇ ਪਹਿਲਾਂ ਵੀ ਐਨਡੀਪੀਐਸ ਦੇ ਚਾਰ ਮਾਮਲੇ ਦਰਜ ਹਨ। ਜਿਸ ਦੇ ਚਲਦੇ ਉਸ ਨੂੰ ਕਈ ਵਾਰ ਜੇਲ ਭੇਜਿਆ ਜਾ ਚੁੱਕਾ ਹੈ।
ਇਹ ਕਾਰਵਾਈ ਸਰਕਾਰ ਦੁਆਰਾ ਚਲਾਈ ਗਈ ਨਸ਼ਾ ਵਿਰੁੱਧ ਕਾਰਵਾਈ ਦੇ ਅਧੀਨ ਕੀਤੀ ਜਾ ਰਹੀ ਹੈ। ਜਿਸ ਦਾ ਮੁੱਖ ਉਦੇਸ਼ ਨਸ਼ਾ ਤਸਕਰਾਂ ਦੇ ਹੌਸਲੇ ਤੋੜਨਾ ਅਤੇ ਆਉਣ ਵਾਲੀ ਪੀੜੀ ਨੂੰ ਇਹੋ ਜਿਹੀ ਹੀ ਗੰਦੀ ਲੱਤ ਤੋਂ ਬਚਾਉਣਾ ਹੈ । ਦੂਜੇ ਪਾਸੇ ਨਗਰ ਨਿਗਮ ਦੀ ਟੀਮ ਦੀ ਗੱਲ ਕਰੀਏ ਤਾਂ ਉਹਨਾਂ ਦਾ ਕਹਿਣਾ ਹੈ ਕਿ ਇਸ ਬਿਲਡਿੰਗ ਦੇ ਗੈਰ-ਕਾਨੂੰਨੀ ਹੋਣ ਦੇ ਕਈ ਵਾਰੀ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਪਰ ਇਹਨਾਂ ਵੱਲੋਂ ਕੋਈ ਜਵਾਬ ਨਾ ਮਿਲਣ ਦੇ ਕਾਰਨ ਇਹ ਕਾਰਵਾਈ ਕੀਤੀ ਜਾ ਰਹੀ ਹੈ ।