ਹਨੂੰਮਾਨਗੜ੍ਹ -(ਮਨਦੀਪ ਕੌਰ)- ਹਨੂਮਾਨ ਗੜ ਜ਼ਿਲ੍ਹੇ ਦੇ ਸੰਗਾਰੀਆਂ ਸ਼ਹਿਰ ਦੇ ਵਿੱਚ ਇੱਕ ਨੌਜਵਾਨ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ । ਇਹ ਘਟਨਾ ਸੰਗਾਰੀਆ ਦੀ ਝੋਨਾ ਮੰਡੀ ਦੇ ਵਿੱਚ ਵਾਪਰੀ। ਜਿੱਥੇ ਹਮਲਾਵਰਾਂ ਨੇ ਕਾਰੋਬਾਰੀ ਵਿਕਾਸ ਜੈਨ ਦੇ ਦਫਤਰ ਦੇ ਵਿੱਚ ਦਾਖਲ ਹੋ ਕੇ ਨੌਜਵਾਨ ਉੱਤੇ ਗੋਲੀਆਂ ਚਲਾਈਆਂ। ਗੋਲੀ ਲੱਗਣ ਦੇ ਨਾਲ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਅਪਰਾਧੀ ਮੌਕੇ ਤੋਂ ਫਰਾਰ ਹੋ ਗਏ। ਜਿਸ ਕਾਰਨ ਪੂਰੇ ਇਲਾਕੇ ਦੇ ਵਿੱਚ ਦਹਿਸ਼ਤ ਫੈਲ ਗਈ।
ਸੰਗਰੀਆਂ ਦੀ ਪੁਲਿਸ ਮੌਕੇ ਉੱਤੇ ਪਹੁੰਚ ਗਈ ਅਤੇ ਜਾਂਚ ਵਿੱਚ ਲੱਗ ਗਈ ਹੈ। ਪੁਲਿਸ ਨੇ ਬਾਡੀ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ ਬਾਕੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਆਸ ਪਾਸ ਦੇ ਸੀਸੀਟੀਵੀ ਖੰਗਾਲ ਰਹੀ ਹੈ।