ਜਲੰਧਰ -(ਮਨਦੀਪ ਕੌਰ )- ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਜਲੰਧਰ ਦੇ ਭੋਗਪੁਰ ਤੋਂ ਸਾਹਮਣੇ ਆ ਰਹੀ ਹੈ । ਦੱਸ ਦਈਏ ਪਾਕਿਸਤਾਨ ਦੇ ਵਿੱਚ ਜਲੰਧਰ ਦੇ ਇੱਕ ਨੌਜਵਾਨ ਨੂੰ ਪਾਕਿਸਤਾਨੀ ਰੇਂਜਰਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।
ਪਾਕਿਸਤਾਨ ਦੇ ਵਿੱਚ ਗ੍ਰਿਫਤਾਰ ਨੌਜਵਾਨ ਦੀ ਪਹਿਚਾਣ ਸ਼ਰਨਦੀਪ ਸਿੰਘ ਨਿਵਾਸੀ ਭੋਗਪੁਰ ਦੇ ਰੂਪ ਵਿੱਚ ਹੋਈ ਹੈ । ਦੱਸ ਦੇਈਏ ਸ਼ਰਨਦੀਪ ਸਿੰਘ ਪਿਛਲੇ ਕਾਫੀ ਦਿਨਾਂ ਤੋਂ ਲਾਪਤਾ ਸੀ। ਜਿਸ ਦੀ ਭਾਲ ਕੀਤੀ ਜਾ ਰਹੀ ਸੀ ।
ਪਰ ਅੱਜ ਪਾਕਿਸਤਾਨੀ ਫੌਜ ਵੱਲੋਂ ਭਾਰਤੀ ਸਰਕਾਰ ਨੂੰ ਇਹ ਜਾਣਕਾਰੀ ਦਿੱਤੀ ਗਈ ਹੈ। ਸ਼ਰਨਦੀਪ ਸਿੰਘ ਪਾਕਿਸਤਾਨ ਦੇ ਵਿੱਚ ਕਿਵੇਂ ਪਹੁੰਚਿਆ। ਇਸ ਗੱਲ ਦੀ ਅਜੇ ਤੱਕ ਕੋਈ ਵੀ ਪੁਸ਼ਟੀ ਨਹੀਂ ਹੋ ਸਕੀ ਹੈ।

