ਪੰਜਾਬ -( ਮਨਦੀਪ ਕੌਰ )- ਪੰਜਾਬ ਦੀ ਇਸ ਵੱਡੀ ਖਬਰ ਨੇ ਸਿਆਸਤ ਵਿੱਚ ਹਲ-ਚਲ ਮਚਾ ਦਿੱਤੀ ਹੈ। ਦੱਸ ਦਈਏ ਕਿ ਮੋਗਾ ਜ਼ਿਲ੍ਹੇ ਦੇ ਇਤਿਹਾਸਿਕ ਪਿੰਡ ਬਿਲਾਸਪੁਰ ਵਿੱਚ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ ਹਨ। ਜਿਸ ਵਿੱਚ ਦੋਵੇਂ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਜਿਨਾਂ ਨੂੰ ਇਲਾਜ ਲਈ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ। ਇਸ ਉਪਰੰਤ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਜਾਣਕਾਰੀ ਮੁਤਾਬਿਕ ਆਪ ਪਾਰਟੀ ਵੱਲੋਂ ਸਰਪੰਚ ਦੀ ਚੋਣ ਲੜ ਚੁੱਕੇ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਉਰਫ ਗੀਤਾ ਅਤੇ ਅਮਨਦੀਪ ਸਿੰਘ ਉਰਫ ਅਮਨਾ ਦ ਬਿਲਾਸਪੁਰ ਦੇ ਬਸ ਸਟੈਂਡ ਤੇ ਖੜੇ ਸਨ। ਜਦੋਂ ਦੋ ਹਥਿਆਰ ਬੰਦ ਮੋਟਰਸਾਈਕਲ ਸਵਾਰ ਆਏ ਅਤੇ ਉਹਨਾਂ ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਗੋਲੀਬਾਰੀ ਦੇ ਵਿੱਚ ਜਖਮੀ ਗੁਰਮੀਤ ਸਿੰਘ ਉਰਫ ਗੀਤਾ ਨੂੰ ਇਲਾਜ ਲਈ ਮੋਗਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਦ ਕਿ ਅਮਨਦੀਪ ਸਿੰਘ ਅਮਨਾ ਦੀ ਹਾਲਤ ਨਾਜੁਕ ਹੋਣ ਕਰਕੇ ਉਸ ਨੂੰ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਜਿਸ ਦੌਰਾਨ ਉਸ ਦੀ ਮੌਤ ਹੋ ਗਈ।
ਸੂਚਨਾ ਮਿਲਦੇ ਹੀ ਸੀਨੀਅਰ ਅਧਿਕਾਰੀ ਮੌਕੇ ਉੱਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਦੇ ਮੁਤਾਬਿਕ ਪਿੰਡ ਬਿਲਾਸਪੁਰ ਦੇ ਵਿੱਚ ਸਰਪੰਚੀ ਦੀਆਂ ਚੋਣਾਂ ਨੂੰ ਲੈ ਕੇ ਦੋ ਧਿਰਾਂ ਦੇ ਵਿੱਚ ਆਪਸ ਵਿੱਚ ਲੜਾਈ ਝਗੜਾ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਧਿਰਾ ਇੱਕ ਦੂਜੇ ਦੇ ਵਿਰੁੱਧ ਸੋਸ਼ਲ ਮੀਡੀਆ ਉੱਤੇ ਪੋਸਟਾਂ ਪਾ ਰਹੇ ਸਨ।