ਪੰਜਾਬ ਨਿਊਜ਼ -(ਮਨਦੀਪ ਕੌਰ )- ਪੰਜਾਬ ਵਿੱਚ ਆਏ ਦਿਨ ਹੀ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ ।ਇਸ ਤਰ੍ਹਾਂ ਦਾ ਹੀ ਇੱਕ ਮਾਮਲਾ ਪੰਜਾਬ ਦੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਸਾਹਮਣੇ ਆਇਆ ਹੈ ਜਿੱਥੇ ਆਪ ਪਾਰਟੀ ਦੇ ਨੇਤਾ ਉੱਤੇ ਗੋਲੀਆਂ ਚਲਾਈਆਂ ਗਈਆਂ ਹਨ । ਆਮ ਆਦਮੀ ਪਾਰਟੀ ਦੇ ਨੇਤਾ ਨਿਤਿਨ ਨੰਦਾ ਉਸ ਸਮੇਂ ਪਿੰਡ ਅਗਮਪੁਰ ਵਿੱਚ ਪੈਂਦੇ ਮੰਦਿਰ ਦੇ ਵਿੱਚ ਮੌਜੂਦ ਸਨ।
ਦੱਸ ਦਈਏ ਕਿ ਨੇਤਾ ਨਿਤਿਨ ਨੰਦਾ ਉਸ ਸਮੇਂ ਮੰਦਰ ਦੇ ਵਿੱਚ ਲੰਗਰ ਖਾ ਰਹੇ ਸਨ ਜਦੋਂ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਆ ਕੇ ਉਹਨਾਂ ਉੱਤੇ ਗੋਲੀਆਂ ਚਲਾਈਆਂ ਗਈਆਂ ਅਤੇ ਉਹਨਾਂ ਨੂੰ ਗੰਭੀਰ ਰੂਪ ਦੇ ਵਿੱਚ ਜਖਮੀ ਕਰ ਦਿੱਤਾ ਗਿਆ। ਆਮ ਆਦਮੀ ਪਾਰਟੀ ਦੇ ਨੇਤਾ ਨੀਤੀਨ ਨੰਦਾ ਨੂੰ ਗੰਭੀਰ ਹਾਲਤ ਦੇ ਵਿੱਚ ਨਜ਼ਦੀਕੀ ਹਸਪਤਾਲ ਦੇ ਵਿੱਚ ਲੈ ਕੇ ਜਾਇਆ ਗਿਆ।
ਨਿਤਿਨ ਨੰਦਾ ਦੇ ਭਰਾ ਹਰਕ੍ਰਿਸ਼ਨ ਨੰਦਾ ਨੇ ਦੱਸਿਆ ਕਿ ਹਮਲਾਵਰਾਂ ਵੱਲੋਂ ਕੁੱਲ ਦੋ ਗੋਲੀਆਂ ਚਲਾਈਆਂ ਗਈਆਂ ਹਨ। ਸਾਰੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ ਅਤੇ ਪੁਲਿਸ ਮੌਕੇ ਉੱਤੇ ਪਹੁੰਚ ਕੇ ਜਾਂਚ ਪੜਤਾਲ ਕਰ ਰਹੀ ਹੈ। ਮੌਕੇ ਉੱਤੇ ਪਹੁੰਚੇ ਡੀਐਸਪੀ ਜਸ਼ਨਦੀਪ ਸਿੰਘ ਨੇ ਇਸ ਗੱਲ ਦੀ ਪੁਸ਼ਤੀ ਕੀਤੀ ਹੈ ਕਿ ਇੱਥੇ ਗੋਲੀ ਚੱਲੀ ਹੈ। ਅਤੇ ਜਿਸ ਦੇ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਨਿਤਿਨ ਨੰਦਾ ਗੰਭੀਰ ਰੂਪ ਦੇ ਵਿੱਚ ਜਖਮੀ ਹੋਏ ਹਨ। ਜ਼ਿਕਰਯੋਗ ਹੈ ਕਿ ਨਿਤਿਨ ਨੇਤਾ ਪਹਿਲੇ ਸ਼ਿਵ ਸੈਨਾ ਕਮੇਟੀ ਦੇ ਮੈਂਬਰ ਸਨ ਅਤੇ ਥੋੜ੍ਹੇ ਸਮੇਂ ਪਹਿਲਾ ਹੀ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ ਸਨ।

