ਬਟਾਲਾ -(ਮਨਦੀਪ ਕੌਰ )- ਬਟਾਲਾ ਦੇ ਵਿੱਚ ਆਪ ਪਾਰਟੀ ਦੇ ਸਰਪੰਚ ਦੀ ਗੋਲੀਆਂ ਚਲਾ ਦਿੱਤੀਆਂ ਗਈਆਂ ਹਨ । ਦਰਅਸਲ ਬਟਾਲਾ ਨੇੜੇ ਪਿੰਡ ਬੋਧੇ ਦੀ ਖੂਹੀ ਤੇ ਧਾਰਮਿਕ ਮੇਲਾ ਚੱਲ ਰਿਹਾ ਸੀ। ਇਸ ਉਪਰੰਤ ਮੇਲੇ ਦੇ ਮੁੱਖ ਪ੍ਰਬੰਧਕ ਅਤੇ ਪਿੰਡ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਸਟੇਜ ਤੋਂ ਥੱਲੇ ਆਉਂਦੇ ਹਨ ਹਮਲਾਵਰਾਂ ਵੱਲੋਂ ਸਰਪੰਚ ਉੱਤੇ ਗੋਲੀਆਂ ਦੇ ਨਾਲ ਹਮਲਾ ਕਰ ਦਿੱਤਾ ਜਾਂਦਾ ਹੈ।
ਇਸ ਤਰ੍ਹਾਂ ਸਾਬਕਾ ਸਰਪੰਚ ਅਤੇ ਪਿੰਡ ਦੇ ਹੋਰ ਤਿੰਨ ਚਾਰ ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋ ਗਏ। ਜਿਨਾਂ ਵਿੱਚੋਂ ਕੁਝ ਨੂੰ ਤਾਂ ਬਟਾਲਾ ਦੇ ਸਿਵਲ ਹਸਪਤਾਲ ਦੇ ਵਿੱਚ ਦਾਖਿਲ ਕਰਵਾਇਆ ਗਿਆ ਅਤੇ ਕਈਆਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।
ਇਸ ਦੌਰਾਨ ਮੌਕੇ ਉੱਤੇ ਪਹੁੰਚੇ ਐਸਐਚਓ ਨਿਰਮਲ ਸਿੰਘ ਨੇ ਦੱਸਿਆ ਕਿ ਇਹ ਮੇਲਾ ਪਿੰਡ ਦੇ ਸਰਪੰਚ ਵੱਲੋਂ ਕਰਾਇਆ ਜਾ ਰਿਹਾ ਸੀ। ਜਿੱਥੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਉਹਨਾਂ ਦੱਸਿਆ ਕਿ ਹਮਲਾਵਰ ਵੱਲੋਂ ਪਿੰਡ ਦੇ ਸਰਪੰਚ ਤੋਂ ਇਲਾਵਾ ਪਿੰਡ ਦੇ ਤਿੰਨ ਚਾਰ ਹੋਰ ਲੋਕਾਂ ਉੱਤੇ ਗੋਲੀਆਂ ਚਲਾਈਆਂ ਗਈਆਂ ਹਨ ਜੋ ਕਿ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਬਾਕੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।