ਪਟਿਆਲਾ -(ਮਨਦੀਪ ਕੌਰ )- ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਪਟਿਆਲੇ ਤੋਂ ਸਾਹਮਣੇ ਆ ਰਹੀ ਹੈ । ਜਿੱਥੇ ਪਟਿਆਲਾ ਦੇ ਵਿੱਚ ਸਥਿਤ ਵੱਖ-ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸ ਦਈਏ ਇਹ ਧਮਕੀਆਂ ਈਮੇਲ ਦੇ ਜਰੀਏ ਸਕੂਲ ਪ੍ਰਬੰਧਕਾਂ ਨੂੰ ਮਿਲੀਆਂ ਹਨ।
ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਸਕੂਲਾਂ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਦੱਸ ਦਈਏ ਇਸ ਬਾਰ ਪਟਿਆਲਾ ਦੇ ਸਕੂਲਾਂ ਨੂੰ ਜੋ ਈਮੇਲ ਭੇਜੀ ਗਈ ਹੈ ਉਸ ਦੇ ਵਿੱਚ ਸਵੇਰੇ 9.00 ਵਜੇ ਤੋਂ ਲੈ ਕੇ ਦੁਪਹਿਰ ਦੇ 1.00 ਵਜੇ ਤੱਕ ਦਾ ਟਾਈਮ ਲਿਖਿਆ ਗਿਆ ਹੈ।
ਇਸ ਧਮਕੀ ਤੋਂ ਬਾਅਦ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ ਅਤੇ ਰੇਲਵੇ ਸਟੇਸ਼ਨ ਦੀ ਵੀ ਸਖਤੀ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਇਸਤੋਂ ਪਹਿਲਾ ਅੰਮ੍ਰਿਤਸਰ ਅਤੇ ਜਲੰਧਰ ਦੇ ਸਕੂਲਾਂ ਨੂੰ ਵੀ ਬੰਮ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ।

