ਸਾਹਨੇਵਾਲ -(ਮਨਦੀਪ ਕੌਰ)- ਪੰਜਾਬ ਅੰਦਰ ਪ੍ਰਵਾਸੀਆਂ ਖਿਲਾਫ ਗਰਮਾਏ ਮੁੱਦੇ ਨੂੰ ਲੈ ਕੇ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਕਟਾਣੀ ਕਲਾ ਵਿੱਚ ਹੋਏ ਪੰਚਾਇਤ ਦੇ ਭਾਰੀ ਇਕੱਠ ਨੇ ਜਿੱਥੇ ਪ੍ਰਵਾਸੀਆਂ ਨੂੰ ਲੈ ਕੇ ਅਹਿਮ ਫੈਸਲੇ ਕੀਤੇ, ਉੱਥੇ ਹੀ ਪੰਜਾਬ ਦੇ ਕਈ ਹੋਰ ਅਹਿਮ ਭੱਖਦੇ ਮਸਲਿਆਂ ਨੂੰ ਲੈ ਕੇ ਕਈ ਐਲਾਨ ਵੀ ਪੰਚਾਇਤ ਵੱਲੋਂ ਕੀਤੇ ਗਏ ਹਨ।
ਪਿੰਡ ਦੇ ਸਾਰੇ ਲੋਕਾਂ ਦੇ ਹੋਏ ਇਕੱਠ ਵਿੱਚ ਇਹ ਐਲਾਨ ਕੀਤਾ ਗਿਆ ਹੈ ਕਿ ਪਿੰਡ ਵਿੱਚ ਰਹਿਣ ਵਾਲੇ ਪ੍ਰਵਾਸੀ ਅਤੇ ਹੋਰ ਬਾਰੀ ਲੋਕ ਜੋ ਕਿਰਾਏ ਉੱਤੇ ਰਹਿੰਦੇ ਹਨ । ਉਹ 15 ਅਕਤੂਬਰ 2025 ਤੱਕ ਪਿੰਡ ਚੋਂ ਬਾਹਰ ਚਲੇ ਜਾਣ। ਇਸ ਤੋਂ ਇਲਾਵਾ ਪਿੰਡ ਦੇ ਵਿੱਚ ਦੁਕਾਨਾਂ ਉੱਤੇ ਪਲਾਸਟਿਕ ਦੇ ਲਿਫਾਫਿਆਂ ਦੀ ਬਿਕਰੀ ਉੱਤੇ ਬੀ ਪੂਰਨ ਤੌਰ ਤੇ ਰੋਕ ਲਗਾਈ ਗਈ ਹੈ। ਨਾਲ ਹੀ ਉਹਨਾਂ ਕਿਹਾ ਕਿ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਨੂੰ 5000 ਰੁਪਏ ਜੁਰਮਾਨਾ ਦੇਣਾ ਪਵੇਗਾ।
ਪੰਚਾਇਤ ਨੇ ਪਿੰਡ ਦੇ ਲੋਕਾਂ ਦੀ ਸਹਿਮਤੀ ਦੇ ਨਾਲ ਐਲਾਨ ਕੀਤਾ ਹੈ ਕਿ ਪਿੰਡ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੇ ਦੀ ਵਕਰੀ ਅਤੇ ਸਪਲਾਈ ਕਰਨ ਵਾਲੇ 15 ਅਕਤੂਬਰ ਤੱਕ ਸੁਧਰ ਜਾਣ। ਨਹੀਂ ਤਾਂ ਅਨਾਉਂਸਮੈਂਟ ਕਰਵਾ ਕੇ ਉਹਨਾਂ ਦਾ ਨਾਮ ਜਨਤਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਈ ਹੋਰ ਮੁੱਦਿਆਂ ਉੱਤੇ ਵੀ ਵਿਚਾਰਾ ਕੀਤੀਆਂ ਗਈਆਂ। ਇਹਨਾਂ ਵਿੱਚ ਸਭ ਤੋਂ ਅਹਿਮ ਮੁੱਦਾ ਪਿੰਡ ਵਿੱਚ ਰਹਿਣ ਵਾਲੇ ਪ੍ਰਵਾਸੀਆਂ ਦਾ ਅਤੇ ਕਿਰਾਏਦਾਰਾਂ ਦਾ ਸੀ। ਜਿਸ ਨੂੰ ਲੈ ਕੇ ਪਿੰਡ ਵਾਲਿਆਂ ਨੇ ਸ਼ਲਾਘਾ ਕੀਤੀ ਅਤੇ ਕਈਆਂ ਨੇ ਇਸ ਫੈਸਲੇ ਦਾ ਵਿਰੋਧ ਵੀ ਕੀਤਾ ।

