ਅੰਮ੍ਰਿਤਸਰ -(ਮਨਦੀਪ ਕੌਰ )- ਅੰਮ੍ਰਿਤਸਰ ਦੇ ਵਿੱਚ ਪੈਂਦੇ ਪਿੰਡ ਧਾਰੀਵਾਲ ਵਿੱਚ ਦੀ ਰਾਤ ਇੱਕ NRI ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਲਕੀਤ ਸਿੰਘ ਇੱਕ NRI ਸੀ। ਅਤੇ ਦੇਰ ਰਾਤ ਉਹ ਆਪਣੇ ਖੇਤਾਂ ਦੇ ਵਿੱਚ ਖਾਦ ਪਾਉਣ ਦਾ ਕੰਮ ਕਰ ਰਿਹਾ ਸੀ। ਇਸੇ ਦੌਰਾਨ ਗਵਾਂਢੀ ਨੌਜਵਾਨ ਵੱਲੋਂ ਮਲਕੀਤ ਸਿੰਘ ਦੇ ਗੋਲੀਆਂ ਮਾਰੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਮਲਕੀਤ ਸਿੰਘ ਦੇ ਚਾਰ ਤੋਂ ਪੰਜ ਗੋਲੀਆਂ ਮਾਰੀਆਂ ਗਈਆਂ ਹਨ। ਜਦੋਂ ਮਲਕੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਦੇ ਵਿੱਚ ਲੈ ਕੇ ਜਾ ਰਹੇ ਸਨ ਤਾਂ ਮਲਕੀਤ ਸਿੰਘ ਵੱਲੋਂ ਆਪਣੇ ਗਵਾਂਢੀ ਦਾ ਨਾਮ ਲਿਆ ਗਿਆ ਕਿ ਉਸ ਨੇ ਮਲਕੀਤ ਸਿੰਘ ਨੂੰ ਗੋਲੀਆਂ ਮਾਰੀਆਂ ਹਨ।
ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਮਲਕੀਤ ਸਿੰਘ ਬਹੁਤ ਹੀ ਮਿਲਨਸਾਰ ਸੁਭਾਅ ਦਾ ਸੀ ਅਤੇ ਉਸਦੀ ਕਿਸੇ ਦੇ ਨਾਲ ਵੀ ਕੋਈ ਅਤੇ ਕਿਸੇ ਤਰ੍ਹਾਂ ਦੀ ਵੀ ਰੰਜਿਸ਼ ਨਹੀਂ ਸੀ। ਪਰ ਕੁਝ ਸਮਾਂ ਪਹਿਲਾਂ ਗਵਾਂਡੀਆਂ ਦੇ ਨਾਲ ਇੱਕ ਛੋਟੀ ਜਿਹੀ ਗੱਲ ਨੂੰ ਲੈ ਕੇ ਮਾਮੂਲੀ ਜਿਹੀ ਬਹਿਸ ਹੋਈ ਸੀ। ਉਹਨਾਂ ਨੂੰ ਇਸ ਬਾਰੇ ਵਿੱਚ ਕੁਝ ਵੀ ਨਹੀਂ ਪਤਾ ਕਿ ਇਸ ਮਾਮਲੇ ਜਿਹੀ ਬਹਿਸ ਨੇ ਇਨਾ ਹਿੰਸਕ ਰੂਪ ਕਿਉਂ ਧਾਰ ਲਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਲਕੀਤ ਸਿੰਘ ਦੀ ਉਮਰ 42 ਸਾਲ ਦੀ ਸੀ।
ਪਰਿਵਾਰਿਕ ਮੈਂਬਰਾਂ ਵੱਲੋਂ ਆਪਣੇ ਪੁੱਤ ਨੂੰ ਇਨਸਾਫ ਦਵਾਉਣ ਦੀ ਮੰਗ ਕੀਤੀ ਗਈ ਹੈ ਅਤੇ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਪਰ ਅਜੇ ਤੱਕ ਵਾਰਦਾਤ ਨੂੰ ਅੰਜਾਮ ਦੇਣ ਦੇ ਅਸਲੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

