ਲੁਧਿਆਣਾ -( ਮਨਦੀਪ ਕੌਰ )- ਪੰਜਾਬ ਪੁਲਿਸ ਦੀ ਏਐਨਟੀਐਫ ਦੀ ਇੱਕ ਟੀਮ ਲੁਧਿਆਣਾ ਜਿਲੇ ਦੇ ਪਿੰਡ ਗੋਰਸੀਆਂ ਖਾਨ ਮੁਹੰਮਦ ਵਿੱਚ ਪਹੁੰਚੀ ।ਪੁਲਿਸ ਨੂੰ ਦੇਖਦਿਆਂ ਹੀ ਨਸ਼ਾ ਤਸਕਰਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਦੀ ਜਵਾਬੀ ਕਾਰਵਾਈ ਦੇ ਵਿੱਚ ਇੱਕ ਨਸ਼ਾ ਤਸਕਰ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਿਆ ।ਜਿਸ ਨੂੰ ਇਲਾਜ ਲਈ ਡੀਐਮਸੀ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ।
ਮਿਲੀ ਜਾਣਕਾਰੀ ਦੇ ਅਨੁਸਾਰ ਬੀਤੀ ਦਿਨੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਰੇਂਜ ਜਲੰਧਰ ਦੇ ਇਹ ਏ,ਆਈ,ਜੀ ਜਗਜੀਤ ਸਿੰਘ ਸਰੋਆ ਅਤੇ ਲੁਧਿਆਣਾ ਦੇ ਐਸ,ਐਸ ,ਪੀ ਡਾਕਟਰ ਅੰਕੁਰ ਗੁਪਤਾ ਜੋ ਮੌਕੇ ਤੇ ਪਹੁੰਚੇ ਉਹਨਾਂ ਨੇ ਦੱਸਿਆ ਕਿ ਇਹ ਕਾਰਵਾਈ ਮੁਹਾਲੀ ਦੇ ਏਜੀ ਟੀਐਫ ਥਾਣੇ ਵਿੱਚ ਦਰਜ ਇੱਕ ਪੁਰਾਣੇ ਨਸ਼ਾ ਤਸਕਰੀ ਮਾਮਲੇ ਵਿੱਚ ਭਗੋੜਾ ਦੋਸ਼ੀ ਸ਼ਨੀ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਵੇਹਰਾ ਥਾਣਾ ਮਹਿਤਪੁਰ ਨੂੰ ਫੜਨ ਲਈ ਕੀਤੀ ਗਈ ਸੀ
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਸ ਮਾਮਲੇ ਦਾ ਮੁੱਖ ਦੋਸ਼ੀ ਸ਼ਨੀ ਆਪਣੇ ਸਾਥੀਆਂ ਸਮੇਤ ਪਿੰਡ ਗੋਰਸੀਆਂ ਖਾਣ ਮੁਹੰਮਦ ਦੇ ਕੁਲਦੀਪ ਸਿੰਘ ਕੀਪਾ ਪੁੱਤਰ ਬੂਟਾ ਸਿੰਘ ਦੇ ਘਰ ਲੁਕਿਆ ਹੋਇਆ ਹੈ ਇਸ ਸੂਚਨਾ ਦੇ ਆਧਾਰ ਤੇ ਜਦੋਂ ਪੁਲਿਸ ਟੀਮ ਮੌਕੇ ਉੱਤੇ ਪਹੁੰਚੀ ਤਾਂ ਨਸ਼ਾ ਤਸਕਰਾਂ ਨੇ ਪੁਲਿਸ ਨੂੰ ਦੇਖਦੇ ਸਾਰ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਘਰ ਦੇ ਪਿਛਲੇ ਦਰਵਾਜੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਇੱਕ ਨਸ਼ਾ ਤਸਕਰ ਨੂੰ ਗੋਲੀ ਲੱਗ ਗਈ ਜਿਸ ਦੀ ਪਹਿਚਾਣ ਦਵਿੰਦਰ ਸਿੰਘ ਉਰਫ ਬੱਬੂ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਅੱਗੂਵਾਲ ਵਜੋਂ ਹੋਈ ਦੋਸ਼ੀ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੂੰ ਲੁਧਿਆਣਾ ਦੇ ਡੀ,ਐਮ,ਸੀ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ।
ਦੱਸ ਦਈਏ ਮੁਹਾਲੀ ਦੇ ਏ,ਜੀ,ਟੀ,ਐਫ ਥਾਣੇ ਵਿੱਚ ਦਰਜ ਮਾਮਲੇ ਅਨੁਸਾਰ ਸ਼ਨੀ ਅਤੇ ਉਸ ਦੇ ਸਾਥੀਆਂ ਤੋਂ ਲਗਭਗ 800 ਗਰਾਮ ਹੇਰੋਇਨ ਬਰਾਮਦ ਕੀਤੀ ਗਈ। ਜਾਂਚ ਵਿੱਚ ਪਤਾ ਲੱਗਾ ਕਿ ਉਹਨਾਂ ਦਾ ਨੈਟਵਰਕ ਜੇਲ ਅਤੇ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਜੁੜਿਆ ਹੋਇਆ ਹੈ। ਜੋ ਪਾਕਿਸਤਾਨ ਤੋਂ ਹੈਰੋਇਨ ਲੈ ਕੇ ਆਉਂਦੇ ਸਨ ਅਤੇ ਇਸ ਨੂੰ ਵੇਚਦੇ ਸਨ ਇਸ ਕਾਰਨ ਪੁਲਿਸ ਨੇ ਵੱਡੇ ਪੱਧਰ ਤੇ ਛਾਪੇਮਾਰੀ ਕਰਕੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਫਰਾਰ ਹੋ ਗਏ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀ ਕੁਲਦੀਪ ਸਿੰਘ ਉਰਫ ਕੀਪਾ ਅਤੇ ਦਵਿੰਦਰ ਸਿੰਘ ਉਰਫ ਬੱਬੂ ਅਪਰਾਧਿਕ ਪ੍ਰਵਿਰਤੀ ਦੇ ਲੋਕ ਹਨ ਜਿਨਾਂ ਵਿਰੁੱਧ ਪਹਿਲਾਂ ਵੀ ਨਸ਼ਾ ਤਸਕਰੀ ਝਗੜਾ ਅਤੇ ਗੈਰ ਕਾਨੂੰਨੀ ਹਥਿਆਰ ਰੱਖਣ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ। ਪੁਲਿਸ ਨੇ ਇਹਨਾਂ ਮੁਲਜ਼ਮਾਂ ਵਿਰੁੱਧ ਥਾਣਾ ਸਿਧਵਾਂ ਵੇਟ ਵਿੱਚ ਕੇਸ ਦਰਜ ਕੀਤਾ ਹੈ। ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਉਹ ਸਭ ਜਲਦੀ ਹੀ ਫੜੇ ਜਾਣਗੇ।