ਸੰਗਰੂਰ -(ਮਨਦੀਪ ਕੌਰ )- ਪੰਜਾਬ ਦੇ ਵਿੱਚ ਚੱਲ ਰਹੀ ਭਰਿਸ਼ਟਾਚਾਰ ਦੇ ਵਿਰੁੱਧ ਮੁਹਿੰਮ “ਜੀਰੋ ਟੋਲਰੈਂਸ” ਦੇ ਅਧੀਨ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਸੰਗਰੂਰ ਥਾਣਾ ਸਦਰ ਵਿੱਚ ਤੈਨਾਤ ਸਹਾਇਕ ਐਸ ਆਈ ਜਗਤਾਰ ਸਿੰਘ ਨੂੰ 12 ਹਜਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ ਹੈ।
ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਇਸ ਪਿੰਡ ਦੇ ਇੱਕ ਵਿਅਕਤੀ ਵੱਲੋਂ ਲਿਖਤ ਦੇ ਵਿੱਚ ਸ਼ਿਕਾਇਤ ਪ੍ਰਾਪਤ ਹੋਈ ਸੀ। ਉਹਨਾਂ ਨੇ ਦੱਸਿਆ ਕਿ ਹਾਈ ਕੋਰਟ ਵਿੱਚੋਂ ਜਮਾਨਤ ਮਨਜ਼ੂਰ ਹੋਣ ਦੇ ਬਾਅਦ ਵੀ ਏਐਸਆਈ ਜਗਤਾਰ ਸਿੰਘ ਉਸਨੂੰ ਕੇਸ ਦੀ ਜਾਂਚ ਵਿੱਚ ਸ਼ਾਮਲ ਕਰਨ ਦੇ ਬਦਲੇ 15,000 ਰੁਪਏ ਅਤੇ ਘਰ ਤੋਂ ਜਬਤ ਕੀਤਾ ਸਮਾਨ ਵਾਪਿਸ ਕਰਨ ਵਾਸਤੇ 20,000 ਰੁਪਏ ਦੀ ਮੰਗ ਕਰ ਰਿਹਾ ਹੈ ।
ਇਹ ਜਾਣਕਾਰੀ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਟੀਮ ਨੇ ਇਕ ਯੋਜਨਾਂ ਬਣਾਈ ਅਤੇ ਰਚੀ ਯੋਜਨਾ ਤਹਿਤ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਏ.ਐਸ.ਆਈ. ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ।
ਵਿਜੀਲੈਂਸ ਬਿਊਰੋ ਨੇ ਥਾਣਾ ਪਟਿਆਲਾ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਹੇਠ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।

