ਤਰਨ ਤਾਰਨ -(ਮਨਦੀਪ ਕੌਰ )- ਤਰਨ ਤਾਰਨ ਉਪ ਚੋਣ ਮਾਮਲੇ ਦੇ ਵਿੱਚ 2 DSP ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਗ੍ਰਿਫਤਾਰੀ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਗੈਰ ਕਾਨੂੰਨੀ ਕਰਾਰ ਦਿੱਤਾ ਗਿਆ ਸੀ । ਤਰਨ ਤਾਰਨ ਹਲਕੇ ਦੇ ਵਿੱਚ ਉਪਚੌਣ ਦੌਰਾਨ ਅਕਾਲੀ ਦਲ ਦੇ ਨੇਤਾਵਾਂ ਦੇ ਵਿਰੁੱਧ ਜਿਲਾ ਪੁਲਿਸ ਵੱਲੋਂ ਦਰਜ ਕਈ ਮਾਮਲਿਆਂ ਦੇ ਵਿੱਚ ਜਿਲਾ ਪੁਲਿਸ ਕਰਮਚਾਰੀਆਂ ਦੇ ਉੱਤੇ ਕਾਰਵਾਈ ਨੂੰ ਲੈ ਕੇ ਲਗਾਤਾਰ ਤਲਵਾਰ ਲਟਕ ਰਹੀ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਦੇ ਵਿੱਚ ਇਹਨਾਂ ਮਾਮਲਿਆਂ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਗਈ ਹੈ । ਜਿਨਾਂ ਦੇ ਸੰਬਧਤ ਰਿਕਾਰਡ ਹਾਈ ਕੋਰਟ ਦੇ ਵਿੱਚ ਪੇਸ਼ ਕਰਨ ਦੇ ਮਾਮਲੇ ਦੇ ਵਿੱਚ ਲਾਪਰਵਾਹੀ ਸਾਹਮਣੇ ਆਈ ਹੈ। ਇਸ ਤਰ੍ਹਾਂ ਦੀ ਲਾਪਰਵਾਹੀ ਨੂੰ ਗੰਭੀਰ ਮੰਨਦੇ ਹੋਏ ਪੰਜਾਬ ਦੇ ਡੀਜੀਪੀ ਤਰਨ ਤਾਰਨ ਦੇ ਵਿੱਚ ਤੈਨਾਤ ਡੀਐਸਪੀ ਹਰਿੰਦਰ ਸਿੰਘ, ਜੋ ਸੀਆਈਏ ਸਟਾਫ ਵਿੱਚ ਤੈਨਾਤ ਸਨ। ਅਤੇ ਡੀਐਸਪੀ ਗੁਲਜਾਰ ਸਿੰਘ ਨੂੰ ਮੁਅਤਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਇਹਨਾਂ ਦੋਵਾਂ ਨੂੰ ਸ਼ਨੀਵਾਰ ਦੀ ਰਾਤ ਨੂੰ ਹੀ ਮੁਅਤਲ ਕਰ ਦਿੱਤਾ ਗਿਆ ਸੀ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਨਛੱਤਰ ਸਿੰਘ ਅਤੇ ਕੰਚਨਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਜਮਾਨਤ ਮਿਲੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਇਹਨਾਂ ਨੇਤਾਵਾਂ ਨੂੰ ਜਮਾਨਤ ਮਿਲਣ ਦੇ ਕੁਝ ਸਮੇਂ ਬਾਅਦ ਹੀ ਇਹ ਮੁਲਾਜ਼ਮਾਂ ਨੂੰ ਮੁਅਤਲ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਸਨ।
ਡੀਜੀਪੀ ਦੀ ਰਿਪੋਰਟ ਦੇ ਮੁਤਾਬਕ ਇਹ ਰਿਪੋਰਟ ਹਾਈਕੋਰਟ ਦੇ ਵਿੱਚ ਦਾਇਰ ਪਟੀਸ਼ਨਾਂ ਸਬੰਧੀ ਰਿਕਾਰਡ ਪ੍ਰਬੰਧਨ ਵਿੱਚ ਗੰਭੀਰ ਲਾਪਰਵਾਹੀ ਦੇ ਕਾਰਨ ਕੀਤੀ ਗਈ ਹੈ ।

