ਖੰਨਾ -(ਮਨਦੀਪ ਕੌਰ )- ਇਸ ਵੇਲੇ ਦੀ ਸਭ ਤੋਂ ਮੰਦਭਾਗੀ ਖਬਰ ਖੰਨਾ ਤੋਂ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਖੰਨਾ ਦੇ ਦਹੇੜੂ ਵਿੱਚ ਇੱਕ ਨੌਜਵਾਨ ਦੀ ਬਲੈਰੋ ਖੜੇ ਟਰੱਕ ਦੇ ਵਿੱਚ ਜਾ ਟਕਰਾਈ। ਤੇਜ ਰਫਤਾਰ ਹੋਣ ਦੇ ਕਾਰਨ ਗੱਡੀ ਦੇ ਪੂਰੇ ਪਰਖੱਚੇ ਉੱਡ ਗਏ। ਮਿਲੀ ਜਾਣਕਾਰੀ ਦੇ ਅਨੁਸਾਰ ਟਰੱਕ ਸੜਕ ਦੇ ਕਿਨਾਰੇ ਉੱਤੇ ਖੜਾ ਸੀ ਅਤੇ ਖੁੰਬਾ ਦੇ ਨਾਲ ਭਰਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਟਰੱਕ ਚਾਲਕ ਨੇ ਟਰੱਕ ਨੂੰ ਜਲੰਧਰ ਲੈ ਕੇ ਜਾਣਾ ਸੀ।
ਪਰ ਖੜੇ ਟਰੱਕ ਦੇ ਵਿੱਚ ਬਲੈਰੋ ਗੱਡੀ ਜਾ ਟਕਰਾਈ ਅਤੇ ਇਸ ਹਾਦਸੇ ਦੇ ਵਿੱਚ ਇੱਕ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਨ ਸਿਧਾਰਥ ਦੱਤਾ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪੁਲਿਸ ਨੇ ਮ੍ਰਿਤਕ ਦੇ ਸਰੀਰ ਨੂੰ ਕਬਜ਼ੇ ਦੇ ਵਿੱਚ ਲੈ ਕੇ ਅੱਗੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ।

