ਅੰਮ੍ਰਿਤਸਰ -(ਮਨਦੀਪ ਕੌਰ )- ਅੱਜ ਸਵੇਰੇ ਸਵੇਰੇ ਅੰਮ੍ਰਿਤਸਰ ਦੇ ਵਿੱਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਬੱਸ ਅੱਡਾ ਥਰੀ ਏ ਚੌਂਕ ਦੇ ਕੋਲ ਯੁਵਾ ਅਕਾਲੀ ਨੇਤਾ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਬਲਕਾਰ ਸਿੰਘ ਨਿਵਾਸੀ ਮਰੜੀ ਖੁਰਦ ਉੱਤੇ ਤਿੰਨ ਅਗਿਆਤ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਇਸ ਮਾਮਲੇ ਨੂੰ ਲੈ ਕੇ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਜਾਣਕਾਰੀ ਦੇ ਅਨੁਸਾਰ ਸੁਖਵਿੰਦਰ ਸਿੰਘ ਆਪਣੇ ਭਤੀਜੀ ਪਵਨਦੀਪ ਕੌਰ ਨੂੰ ਜੋ ਕਿ ਖਾਲਸਾ ਕਾਲਜ ਵਿੱਚ ਪੜਦੀ ਹੈ , ਨੂੰ ਬੱਸ ਅੱਡੇ ਤੋਂ ਬੱਸ ਵਿੱਚ ਚੜਾਉਣ ਲਈ ਗਿਆ ਸੀ ਉਸੇ ਦੌਰਾਨ ਮੋਟਰਸਾਈਕਲ ਉੱਤੇ ਆਏ ਤਿੰਨ ਅਨਪਛਾਤੇ ਨੌਜਵਾਨਾਂ ਵੱਲੋਂ ਅਚਾਨਕ ਉਸ ਉੱਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਫਾਇਰਿੰਗ ਵਿੱਚ ਸੁਖਵਿੰਦਰ ਸਿੰਘ ਨੂੰ ਕਈ ਗੋਲੀਆਂ ਲੱਗੀਆਂ ।ਜਿਸਦੇ ਬਾਅਦ ਉਸ ਨੂੰ ਹਸਪਤਾਲ ਦੇ ਵਿੱਚ ਲੈ ਕੇ ਜਾਇਆ ਗਿਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

