ਨਵਾਂਸ਼ਹਿਰ -(ਮਨਦੀਪ ਕੌਰ )- ਪੰਜਾਬ ਦੇ ਵਿੱਚ ਗੋਲੀਆਂ ਚੱਲਣ ਦੀਆਂ ਘਟਨਾਵਾਂ ਦਾ ਗ੍ਰਾਫ ਇੱਕ ਵਾਰ ਤੋਂ ਫਿਰ ਵਧਣਾ ਸ਼ੁਰੂ ਹੋ ਗਿਆ ਹੈ । ਇਦਾਂ ਦਾ ਹੀ ਇੱਕ ਤਾਜ਼ਾ ਮਾਮਲਾ ਬੰਗਾ ਦੇ ਕੋਲ ਪੈਂਦੇ ਪਿੰਡ ਹੱਪੋਵਾਲ ਤੋਂ ਸਾਹਮਣੇ ਆਇਆ ਹੈ ਜਿੱਥੇ ਪਿੰਡ ਦੇ ਸਰਪੰਚ ਗੁਰਿੰਦਰ ਪਹਿਲਵਾਨ ਉੱਤੇ ਕੁਝ ਅਣਜਾਣ ਵਿਅਕਤੀਆਂ ਵੱਲੋਂ ਤਾਬੜ-ਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ। ਸਰਪੰਚ ਨੂੰ ਗੰਭੀਰ ਹਾਲਤ ਦੇ ਵਿੱਚ ਢਾਹਾਂ ਕਲੇਰਾ ਦੇ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ।
ਜਿੱਥੇ ਡਾਕਟਰਾਂ ਨੇ ਮਰੀਜ਼ ਦੀ ਹਾਲਤ ਦੇਖਦੇ ਹੋਏ ਉਸ ਨੂੰ ਚੰਡੀਗੜ੍ਹ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਉੱਥੇ ਹੀ ਘਟਨਾ ਦੀ ਸੂਚਨਾ ਮਿਲਦੇ ਪੁਲਿਸ ਮੌਕੇ ਉੱਤੇ ਪਹੁੰਚ ਗਈ। ਮੌਕੇ ਉੱਤੇ ਪਹੁੰਚੇ ਡੀਐਸਪੀ ਹਰਜੀਤ ਸਿੰਘ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਨੇ ਪੀੜਿਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਉੱਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

