ਜਲੰਧਰ-(ਮਨਦੀਪ ਕੌਰ)- ਅੱਜ ਤੜਕਸਾਰ ਹੀ ਪੁਲਿਸ ਅਤੇ ਬਦਮਾਸ਼ਾਂ ਦੇ ਵਿੱਚ ਮੁਠਭੇੜ ਸ਼ੁਰੂ ਹੋ ਗਈ। ਜਿਸ ਵਿੱਚ ਪੁਲਿਸ ਵੱਲੋਂ ਇੱਕ ਬਦਮਾਸ਼ ਦਾ ਇਨਕਾਊਂਟਰ ਕੀਤਾ ਗਿਆ। ਜ਼ਿਕਰ ਯੋਗ ਹੈ ਕਿ ਇਹ ਗੋਲਡੀ ਬਰਾੜ ਗੈਂਗ ਦੇ ਮੈਂਬਰ ਸੀ।
ਇਹ ਨਾਖ ਵਾਲੇ ਬਾਗ ਵਲੋ ਕਿਸੀ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਹੇ ਸਨ । ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕੇ ਗੋਲਡੀ ਬਰਾੜ ਗਰੁੱਪ ਦੇ ਮੈਂਬਰ ਗੱਡੀ ਵਿਚ ਕਿਸੀ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਹੇ ਹਨ । ਫਿਰ ਪੁਲਸ ਨੇ ਕਮਿਸ਼ਨਰ ਸਵਪਨ ਸ਼ਰਮਾ ਦੀ ਅਘੁਵਾਈ ਹੇਠ ਇਹ ਸਾਰਾ ਅਭਿਆਨ ਚਲਾਇਆ ਹੈ ।
ਅਤੇ ਬਦਮਾਸ਼ਾਂ ਨੇ ਪੁਲਸ ਨੂੰ ਦੇਖ ਕੇ ਓਹਨਾ ਉਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ । ਜਿਸ ਦੀ ਜਵਾਬੀ ਦੇ ਵਿੱਚ ਪੁਲਿਸ ਵੱਲੋਂ ਬਦਮਾਸ਼ਾਂ ਉੱਤੇ ਗੋਲੀਆਂ ਚਲਾਈਆਂ ਗਈਆਂ । ਇਕ ਗੋਲੀ ਦੋਸ਼ੀ ਦੀ ਲੱਤ ਵਿੱਚ ਲੱਗੀ ਜਿਸ ਤੋਂ ਬਾਅਦ ਉਹ ਜ਼ਖ਼ਮੀ ਹੋ ਗਿਆ ਉਸ ਨੂੰ ਜ਼ਖ਼ਮੀ ਅਵਸਥਾ ਦੇ ਵਿੱਚ ਚੱਕ ਕੇ ਸਿਵਲ ਹਸਪਤਾਲ ਦੇ ਵਿੱਚ ਜੇਰੇ ਇਲਾਜ ਲਈ ਪਹੁੰਚਾਇਆ ਗਿਆ। ਅਤੇ ਦੂਜੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇਹਨਾ ਕੋਲੋ 4 ਵੈਪਨ ਵੀ ਬਰਾਮਦ ਕੀਤੇ ਗਏ ਹਨ ।