ਅਮ੍ਰਿਤਸਰ -(ਮਨਦੀਪ ਕੌਰ )- ਜਿੱਥੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਸ਼ਹੀਦੀ ਦਿਵਸ ਚੱਲ ਰਹੇ ਹਨ। ਉੱਥੇ ਹੀ ਇੱਕ ਬਹੁਤ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਘੱਲੂਘਾਰਾ ਦੇ ਦਿਨ ਸ਼ੁਰੂ ਹੋਣ ਦੇ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਭਾਰੀ ਮਾਤਰਾ ਵਿੱਚ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ । ਉਥੇ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਦੇ ਮੁਤਾਬਿਕ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਨਿਵਾਸ ਸਥਾਨ ਦੇ ਕੋਲ ਇੱਕ ਵਿਅਕਤੀ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ ਵਿੱਚ ਉਸ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਕੀਤੀ ਗਈ ਹੈ। ਮੌਕੇ ਤੇ ਮੌਜੂਦ ਸੰਗਤਾਂ ਵੱਲੋਂ ਦੋਸ਼ੀ ਨੂੰ ਫੜ ਕੇ ਉਸੇ ਵਕਤ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ । ਜਿਸ ਤੋਂ ਬਾਅਦ ਉਸ ਦੋਸ਼ੀ ਕੋਲੋਂ ਚੰਗੇ ਤਰੀਕੇ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ADCP -3 ਜਸਰੂਪ ਕੌਰ ਬਾਠ ਨੇ ਦੱਸਿਆ ਕਿ ਫਿਲਹਾਲ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਤੋਂ ਚੰਗੀ ਤਰੀਕੇ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ । ਉਹਨਾਂ ਦੱਸਿਆ ਕਿ ਘੱਲੂਘਾਰਾ ਦੇ ਦਿਨ ਹੋਣ ਦੇ ਕਾਰਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਭਾਰੀ ਮਾਤਰਾ ਦੇ ਵਿੱਚ ਪੁਲਿਸ ਤੈਨਾਤ ਹੈ। ਅਤੇ ਸੰਗਤਾਂ ਵੀ ਭਾਰੀ ਮਾਤਰਾ ਦੇ ਵਿੱਚ ਆ ਰਹੀਆਂ ਹਨ। ਜਦੋਂ ਦੋਸ਼ੀ ਵੱਲੋਂ ਇਸ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਤਾਂ ਮੌਕੇ ਤੇ ਮੌਜੂਦ ਸੰਗਤਾਂ ਨੇ ਉਸ ਨੂੰ ਫੜ ਲਿਆ ।
ਪਹਿਲਾਂ ਤਾਂ ਜਮ ਕੇ ਉਸਦੀ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਉਹਨਾਂ ਦੱਸਿਆ ਕਿ ਦੋਸ਼ੀ ਤੋਂ ਬਹੁਤ ਹੀ ਸਖਤੀ ਦੇ ਨਾਲ ਪੁਸ਼ – ਗਿੱਛ ਕੀਤੀ ਜਾ ਰਹੀ ਹੈ। ਅਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।