ਮੁੰਬਈ -(ਮਨਦੀਪ ਕੌਰ )- ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਉਦਯੋਗਪਤੀ ਅਨਿਲ ਅੰਬਾਨੀ ਦੇ ਟਿਕਾਣਿਆਂ ‘ਤੇ ਵੱਡੀ ਕਾਰਵਾਈ ਕੀਤੀ ਹੈ। ED ਨੇ ਮਨੀ ਲਾਂਡਰਿੰਗ ਅਤੇ 3000 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਦੇ ਹਿੱਸੇ ਵਜੋਂ ਲਗਭਗ 50 ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ।
ਇਹ ਕਾਰਵਾਈ ਸੀਬੀਆਈ ਵੱਲੋਂ ਦੋ ਐਫਆਈਆਰ ਦਰਜ ਕਰਨ ਤੋਂ ਬਾਅਦ ਕੀਤੀ ਗਈ ਹੈ।ਇਸ ਮਾਮਲੇ ਵਿੱਚ, ਈਡੀ ਘੁਟਾਲੇ ਨਾਲ ਸਬੰਧਤ ਲੈਣ-ਦੇਣ ਅਤੇ ਸਬੂਤ ਇਕੱਠੇ ਕਰਨ ਵਿੱਚ ਰੁੱਝੀ ਹੋਈ ਹੈ।