Entertainment desk – ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਐਂਟਰਟੇਨਮੈਂਟ ਇੰਡਸਟਰੀ ਤੋਂ ਸਾਹਮਣੇ ਆ ਰਹੀ ਹੈ । ਜਿਗਰਜੋਗ ਹੈ ਕਿ ਪੰਜਾਬੀ ਇੰਡਸਟਰੀ ਦੇਵ ਮਸ਼ਹੂਰ ਗਾਇਕ ਮਨਕੀਰਤ ਸਿੰਘ ਔਲਖ ਨੂੰ ਫਿਰ ਤੋਂ ਜਾਨੂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਗਾਇਕ ਨੂੰ ਇਹ ਧਮਕੀਆਂ ਭਰੇ ਮੈਸੇਜ ਇੱਕ ਵਿਦੇਸ਼ੀ ਨੰਬਰ ਤੋਂ ਮਿਲੇ ਹਨ। ਮੈਸੇਜ ਦੇ ਵਿੱਚ ਲਿਖਿਆ ਗਿਆ ਹੈ ਕਿ “ਪੁੱਤ ਤਿਆਰੀ ਕਰ ਲੈਣ ਹੁਣ ਤੇਰਾ ਵੀ ਟਾਈਮ ਆ ਗਿਆ ਹੈ। ਚਾਹੇ ਤੇਰੀ ਜਨਾਨੀ ਹੋਵੇ ਚਾਹੇ ਤੇਰਾ ਪੁੱਤ ਸਾਨੂੰ ਕਿਸੇ ਨਾਲ ਕੋਈ ਫਰਕ ਨਹੀਂ ਪੈਂਦਾ। ਬਸ ਤੇਰਾ ਨੰਬਰ ਲਗਾਉਣਾ ਹੈ। ਮੈਸੇਜ ਦੇ ਵਿੱਚ ਇਹ ਵੀ ਕਿਹਾ ਗਿਆ ਕਿ ਇਸ ਧਮਕੀ ਦੇ ਮੈਸੇਜ ਨੂੰ ਮਜ਼ਾਕ ਨਾ ਸਮਝੀ ਦੇਖੀ ਚੱਲੀ ਤੇਰੇ ਨਾਲ ਹੁੰਦਾ ਕੀ। ਇਸ ਧਮਕੀ ਨੂੰ ਕੋਈ ਮਜ਼ਾਕ ਨਾ ਸਮਝੀ “
ਜ਼ਿਕਰ ਯੋਗ ਹੈ ਕਿ ਇਸ ਪੰਜਾਬੀ ਗਾਇਕ ਨੂੰ ਪਹਿਲਾਂ ਵੀ ਜਨਮ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਜੇਲ ਵਿੱਚ ਬੰਦ ਲੋਰੈਂਸ ਬਿਸ਼ਨੋਈ ਦੇ ਵਿਰੋਧੀ ਗਰੁੱਪ ਦਵਿੰਦਰ ਬੰਬੀਹਾ ਵੱਲੋਂ ਧਮਕੀ ਦਿੱਤੀ ਗਈ ਸੀ। ਇਹ ਧਮਕੀ ਬਿਸ਼ਨੋਈ ਅਤੇ ਉਸ ਦੇ ਸਾਥੀ ਗੈਂਗਸਟਰ ਗੋਲਡੀ ਬਰਾੜ ਵਲੋਂ ਸਿੱਧੂ ਮੂਸੇਵਾਲਾ ਦਾ ਮਈ 2022 ‘ਚ ਹੋਏ ਕਤਲ ਦੀ ਜ਼ਿੰਮੇਵਾਈ ਲੈਣ ਤੋਂ ਬਾਅਦ ਦਿੱਤੀ ਗਈ ਸੀ। ਇਸ ਧਮਕੀ ਤੋਂ ਬਾਅਦ ਮਨਕੀਰਤ ਨੇ ਪੰਜਾਬ ਪੁਲਸ ਕੋਲੋਂ ਸੁਰੱਖਿਆ ਦੀ ਮੰਗ ਵੀ ਕੀਤੀ ਸੀ।