ਹੁਸ਼ਿਆਰਪੁਰ -(ਮਨਦੀਪ ਕੌਰ )- ਹੁਸ਼ਿਆਰਪੁਰ ਮੁਕੇਰੀਆਂ ਦੇ ਅਧੀਨ ਆਉਂਦੇ ਪਿੰਡ ਨੰਗਲ ਆ ਉਹਨਾਂ ਵਿੱਚ ਇੱਕ ਨੌਜਵਾਨ ਉੱਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ਦੀ ਪਹਿਚਾਨ ਸੌਰਵ ਸਿਨਹਾ ਦੇ ਰੂਪ ਵਿੱਚ ਹੋਈ ਹੈ ਜੋ ਕਿ ਇੱਕ ਕਿਸਾਨ ਨੇਤਾ ਅਤੇ ਸਾਬਕਾ ਸਰਪੰਚ ਵੀ ਰਹਿ ਚੁੱਕੇ ਹਨ ।
ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋਂ 7 ਤੋਂ 8 ਵਾਰ ਚਾਕੂ ਨਾਲ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ਆਪਣੀ ਗਲੀ ਦੇ ਮੋੜ ਉੱਤੇ ਖੜਾ ਸੀ। ਇਸੇ ਦੌਰਾਨ ਪਿੰਡ ਦੇ ਹੀ ਕਿਸੇ ਦੂਸਰੇ ਨੌਜਵਾਨ ਵੱਲੋਂ ਸੌਰਵ ਉੱਤੇ ਤੇਜ਼ਧਾਰ ਹਥਿਆਰ ਦੇ ਨਾਲ ਹਮਲਾ ਕੀਤਾ ਗਿਆ । ਜਿੱਥੇ ਪਿੰਡ ਦੇ ਲੋਕਾਂ ਵੱਲੋਂ ਉਹਨੂੰ ਚੁੱਕ ਕੇ ਸਿਵਲ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ। ਮਕੇਰੀਆਂ ਸਿਵਿਲ ਹਸਪਤਾਲ ਦੇ ਵਿੱਚ ਉਸ ਦੀ ਸਥਿਤੀ ਨੂੰ ਦੇਖਦੇ ਹੋਏ ਜਲੰਧਰ ਹਸਪਤਾਲ ਦੇ ਵਿੱਚ ਰੈਫਰ ਕਰ ਦਿੱਤਾ ਗਿਆ। ਜਿੱਥੇ ਅੱਜ ਸਵੇਰੇ ਸੌਰਵ ਸਿਨਹਾ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕੀਤਾ ਗਿਆ।

