ਜਲੰਧਰ -(ਮਨਦੀਪ ਕੌਰ )- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਵੀਰਵਾਰ ਨੂੰ ਫਾਰਮਾ ਕੰਪਨੀ ਮੈਸਜ ਕੈਪਟੇਬ ਬਾਇਓਟੈਕ ਸੋਲਣ ਵੱਲੋਂ ਘਟੀਆ ਦਰਜੇ ਦੀ ਆਈ. ਵੀ. ਫਲਿਊਡ ਜਾਂ ਨਾਰਮਲ ਸਲਾਈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਸਪਲਾਈ ਕਰਨ ਦੇ ਦੋਸ਼ ਹੇਠ ਉਸ ਕੰਪਨੀ ਵਿਰੁੱਧ ਸਖਤ ਕਾਰਵਾਈ ਦਾ ਐਲਾਨ ਕੀਤਾ ਹੈ।
ਵੀਰਵਾਰ ਨੂੰ ਪੰਜਾਬ ਭਵਨ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸਿਹਤ ਮੰਤਰੀ ਨੇ ਦੱਸਿਆ ਕਿ ਕੰਪਨੀ ਤੇ ਪੰਜਾਬ ਸਰਕਾਰ ਦੇ ਕਿਸੇ ਵੀ ਟੈਂਡਰ ਵਿੱਚ ਹਿੱਸਾ ਲੈਣ ਤੇ ਤਿੰਨ ਸਾਲਾਂ ਲਈ ਰੋਕ ਲਾ ਦਿੱਤੀ ਗਈ ਹੈ ਇਸ ਤੋਂ ਇਲਾਵਾ ਪੀ.ਐਚ.ਐਸ. ਨੂੰ ਸਪਲਾਈ ਕੀਤੀਆਂ ਜਾ ਰਹੀਆਂ 11 ਵਸਤੂਆਂ ਦੀ ਕੀਮਤ ਸਬੰਧੀ ਸਾਰੇ ਕੋਂਟਰੈਕਟ ਦੀ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ। ਕੰਪਨੀ ਦੀ 3 ਲੱਖ30 ਹਜਾਰ ਰੁਪਏ ਦੀ ਕਾਰਗੁਜ਼ਾਰੀ ਸਕਿਉਰਟੀ ਰਕਮ ਜਪਤ ਕਰ ਲਈ ਗਈ ਹੈ ਅਤੇ ਬਕਾਇਆ ਭੁਗਤਾਨ ਉੱਤੇ ਰੋਕ ਲਗਾ ਦਿੱਤੀ ਗਈ ਹੈ ਸਰਕਾਰ ਵੱਲੋਂ ਡਰੱਗ ਐਡ ਕਾਸਮੈਟਿਕਸ ਐਕਟ ਦੀਆਂ ਧਰਾਵਾਂ ਤਹਿਤ ਕਾਰਵਾਈ ਕਰਨ ਲਈ ਸੈਂਟਰਲ ਡਰੱਗ ਸਟੈਂਡਰਡ ਕੰਟਰੋਲ ਔਰਗਨਾਈਜੇਸ਼ਨ ਕੋਲ ਇਹ ਮਾਮਲਾ ਉਠਾਉਣ ਉਪਰੰਤ ਅਥੋਰਿਟੀ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਕੰਪਨੀ ਦੇ ਸਾਰੇ ਨਿਰਮਾਣ ਉਤਪਾਦਨ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਗਿਆ ਹੈ।
ਇਹ ਕਾਰਵਾਈ ਅੰਮ੍ਰਿਤਸਰ ਅਤੇ ਸੰਗਰੂਰ ਦੇ ਸਰਕਾਰੀ ਹਸਪਤਾਲਾਂ ਵਿੱਚ ਕੁਝ ਮਰੀਜ਼ਾਂ ਨੂੰ ਮੈਸਜ ਬਾਇਓਟੈਕ ਵੱਲੋਂ ਤਿਆਰ ਕੀਤੀ ਨਾਰਮਲ ਸਲਾਈਨ ਦੀ ਵਰਤੋਂ ਕਾਰਨ ਹੋਏ ਐਡਵਰਸ ਡਰੱਗ ਰਿਐਕਸ਼ਨ ਤੋਂ ਬਾਅਦ ਅਮਲ ਵਿਚ ਲਿਆਂਦਾ ਗਿਆ ਹੈ । ਤੁਰੰਤ ਕਾਰਵਾਈ ਕਰਦਿਆਂ ਡੀ.ਐਚ.ਐਸ.ਪੰਜਾਬ ਨੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਉਕਤ ਨਾਰਮਲ ਸਲਾਈਨ ਦੇ ਪੂਰੇ ਸਟੋਕ ਨੂੰ ਫਰੀਜ ਕਰ ਦਿੱਤਾ ਅਤੇ ਪੀਐਚ ਐਸਸੀ ਨੇ ਕੰਪਨੀ ਵੱਲੋਂ ਸਪਲਾਈ ਕੀਤੇ ਸਾਰੇ ਸਟੋਕ ਨੂੰ ਵਾਪਸ ਮੰਗਵਾ ਲਿਆ ਸੀ।
ਡਾਕਟਰ ਬਲਵੀਰ ਸਿੰਘ ਨੇ ਦੱਸਿਆ ਕਿ ਐਫਡੀਏ ਪੰਜਾਬ ਅਤੇ ਸੀ ਡੀ.ਐਸ .ਸੀ.ਓ .ਨਵੀਂ ਦਿੱਲੀ ਦੀ ਸਾਂਝੀ ਟੀਮ ਵੱਲੋਂ ਉਕਤ ਨੋਰਮਲ ਸਲਾਈਨ ਦੇ ਸੈਂਪਲ ਲਏ ਗਏ ਹਨ ਉਹਨਾਂ ਅੱਗੇ ਦੱਸਿਆ ਕਿ ਪੀ.ਐਚ.ਐਸ.ਸੀ. ਵੱਲੋਂ ਪੰਜਾਬ ਭਰ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਤੋਂ ਨੋਰਮਲ ਸਲਾਇਨ ਦਾ ਸਾਰਾ ਸਟਾਕ ਕੰਪਨੀ ਵੱਲੋਂ ਆਪਣੇ ਖਰਚੇ ਉੱਤੇ ਵਾਪਸ ਮੰਗਵਾਉਣ ਦੇ ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਉਕਤ ਕੰਪਨੀਆਂ ਨੇ ਆਪਣਾ ਸਾਰਾ ਬਚਿਆ ਹੋਇਆ ਸਟਾਕ ਵਾਪਸ ਮੰਗਵਾ ਲਿਆ ਸੀ। ਵਿਭਾਗ ਵੱਲੋਂ ਤਿੰਨ ਲੈਬਾਂ ਜਿਨਾਂ ਨੇ ਪਹਿਲਾਂ ਇਸ ਕੰਪਨੀ ਦੇ ਨਮੂਨਿਆਂ ਨੂੰ ਪਾਸ ਕੀਤਾ ਸੀ ਅਤੇ ਜਿਨਾਂ ਨੂੰ ਬਾਅਦ ਵਿੱਚ ਗੈਰ-ਮਿਆਰੀ ਐਲਾਨ ਦਿੱਤਾ ਗਿਆ ਸੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।