ਟਾਹਲੀ ਸਾਹਿਬ-(ਮਨਦੀਪ ਕੌਰ )- ਪੰਜਾਬ ਵਿਚ ਇਕ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਰਾਮ ਦੀਵਾਲੀ ਮੁਸਲਮਾਨਾ ਵਿਖੇ ਸੁਖਮਨ ਮੈਡੀਕਲ ਸਟੋਰ ’ਤੇ ਗੋਲ਼ੀਆਂ ਚੱਲ ਗਈਆਂ। ਇਸ ਸਬੰਧੀ ਗੱਲਬਾਤ ਕਰਦਿਆਂ ਸੁੱਖਮਨ ਮੈਡੀਕਲ ਸਟੋਰ ਦੇ ਮਾਲਕ ਪਵਿੱਤਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਭੰਗਾਲੀ ਕਲਾਂ ਨੇ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਤੋਂ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ।
ਜਿਸ ’ਤੇ ਪਹਿਲਾਂ ਵੀ ਉਨ੍ਹਾਂ ਵੱਲੋਂ ਉਸ ’ਤੇ ਗੋਲ਼ੀਆਂ ਚਲਾਈਆਂ ਗਈਆਂ ਸਨ ਅਤੇ ਹੁਣ ਫਿਰ ਉਕਤ ਅਣਪਛਾਤੇ ਵਿਅਕਤੀਆਂ ਵੱਲੋਂ ਮੇਰੇ ਮੈਡੀਕਲ ਸਟੋਰ ’ਤੇ ਫਾਇਰਿੰਗ’ਤੇ ਉਕਤ ਵਿਅਕਤੀ ਗੋਲ਼ੀਆਂ ਚਲਾ ਕੇ ਮੋਟਰਸਾਈਕਲ ’ਤੇ ਫਰਾਰ ਹੋ ਗਏ ਅਤੇ ਇਹ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਈ। ਇਸ ਸਬੰਧੀ ਜਦ ਥਾਣਾ ਮੱਤੇਵਾਲ ਦੇ ਐੱਸ. ਐੱਚ. ਓ. ਬਿਕਰਮਜੀਤ ਸਿੰਘ ਰੰਧਾਵਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਸਬੰਧੀ ਪੁਲੀਸ ਦੀਆਂ ਵੱਖ-ਵੱਖ ਟੀਮਾਂ ਦੋਸ਼ੀਆਂ ਦੀ ਭਾਲ ਕਰ ਰਹੀਆਂ ਹਨ।