ਲੁਧਿਆਣਾ – ( ਮਨਦੀਪ ਕੌਰ )- ਪੰਜਾਬ ਦੇ ਵਿੱਚ ਜ਼ਿਲ੍ਾ ਸਮਿਤੀ ਚੋਣਾਂ ਤੋਂ ਬਾਅਦ ਜਿੱਥੋਂ ਦਾ ਜਸ਼ਨ ਬਣਾ ਰਹੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਵਿੱਚ ਖੂਨੀ ਝੜਪ ਹੋ ਗਈ। ਦੱਸ ਦਈਏ ਆਮ ਆਦਮੀ ਪਾਰਟੀ ਦੇ ਵਰਕਰ ਆਪਣੇ ਜਿੱਤ ਦੀ ਖੁਸ਼ੀ ਦੇ ਵਿੱਚ ਰੈਲੀ ਕੱਢ ਰਹੇ ਸਨ । ਉਥੇ ਕਾਂਗਰਸ ਪਾਰਟੀ ਦੇ ਵਰਕਰ ਵੀ ਮੌਕੇ ਉੱਤੇ ਪਹੁੰਚ ਗਏ । ਜਿਨ੍ਾਂ ਦੀ ਕਿਸੇ ਗੱਲ ਨੂੰ ਲੈ ਕੇ ਆਪਸ ਦੇ ਵਿੱਚ ਬਹਿਸ ਹੋ ਗਈ।
ਮਾਮਲੇ ਜਿਹੀ ਬਹਿਸ ਤੋਂ ਬਾਅਦ ਇਸ ਵਿਵਾਦ ਨੇ ਖੂਨੀ ਰੂਪ ਧਾਰ ਲਿਆ। ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਆਰੋਪ ਲਗਾਇਆ ਹੈ ਕਿ ਉਹਨਾਂ ਦੇ ਨਾਲ ਕੁੱਟਮਾਰ ਕੀਤੀ ਗਈ ਹੈ। ਜਿਸ ਦੇ ਬਾਅਦ ਮੌਕੇ ਉੱਤੇ ਗੋਲੀਆਂ ਬੀਚ ਲਈਆਂ ਗਈਆਂ। ਜਿਸ ਦੇ ਵਿੱਚ ਪੰਜ ਤੋਂ ਜਿਆਦਾ ਲੋਕ ਜਖਮੀ ਹੋ ਗਏ। ਇਹਨਾਂ ਦੇ ਵਿੱਚੋਂ ਚਾਰ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਜਿਨਾਂ ਦੀ ਪਹਿਚਾਣ ਗੁਰਮੁਖ ਸਿੰਘ ,ਰਵਿੰਦਰ ਸਿੰਘ,ਗੁਰਦੀਪ ਸਿੰਘ ,ਉਧਮਵੀਰ ਸਿੰਘ ਅਤੇ ਮਨਦੀਪ ਸਿੰਘ ਦੇ ਰੂਪ ਵਿੱਚ ਹੋਈ ਹੈ । ਜਿਸ ਤੋਂ ਬਾਅਦ ਇਹਨਾਂ ਨੂੰ ਹਫੜਾ-ਦਫੜੀ ਦੇ ਵਿੱਚ ਹਸਪਤਾਲ ਭਰਤੀ ਕਰਾਇਆ ਗਿਆ।
ਇਹ ਸਾਰਾ ਮਾਮਲਾ ਲੁਧਿਆਣਾ ਦੇ ਗਿੱਲ ਚੌਂਕ ਦੇ ਵਿੱਚ ਸਥਿਤ ਬਚਿੱਤਰ ਨਗਰ ਦਾ ਹੈ। ਇਸ ਵਾਰਦਾਤ ਤੋਂ ਬਾਅਦ ਪੁਲਿਸ ਮੌਕੇ ਉੱਤੇ ਪਹੁੰਚ ਗਈ ਅਤੇ ਮਾਮਲਾ ਦਰਜ ਕਰ ਲਿਆ। ਪੀੜਿਤ ਧਿਰ ਵੱਲੋਂ ਵਿਰੋਧੀ ਧਿਰ ਦੀਆਂ ਗ੍ਰਿਫਤਾਰੀਆਂ ਲਈ ਅੱਜ ਧਰਨਾ ਲਗਾਇਆ ਗਿਆ ਹੈ।
ਹਸਪਤਾਲ ਦੇ ਵਿੱਚ ਭਰਤੀ ਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਜਿੱਤ ਦੀ ਖੁਸ਼ੀ ਦੇ ਵਿੱਚ ਧੰਨਵਾਦ ਰੈਲੀ ਕੱਢ ਰਹੇ ਸਨ। ਜਿਸ ਤੋਂ ਬਾਅਦ ਮੌਕੇ ਤੇ ਕਾਂਗਰਸੀ ਨੇਤਾ ਜਸਵੀਰ ਸਿੰਘ ਪਹੁੰਚ ਗਏ ਅਤੇ ਗਾਲੀ ਗਲੋਚ ਕਰਨ ਲੱਗੇ। ਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਹਨਾਂ ਨੇ ਉਸਨੂੰ ਅਣਦੇਖਾ ਕਰਕੇ ਲੰਘਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਕਾਂਗਰਸੀ ਵਿਧਾਇਕ ਗੁੱਸੇ ਦੇ ਵਿੱਚ ਆ ਕੇ ਉਹਨਾਂ ਦੇ ਨਾਲ ਕੁੱਟਮਾਰ ਕਰਨ ਲੱਗੇ। ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਕਾਂਗਰਸੀ ਨੇਤਾ ਵੱਲੋਂ ਗੋਲੀਆਂ ਵੀ ਚਲਾਈਆਂ ਗਈਆਂ ਇਹਨਾਂ ਨੇ ਕੁੱਲ 15 ਤੋਂ 20 ਰਾਊਂਡ ਫਾਇਰ ਕੀਤੇ ਹਨ ਅਤੇ ਇਸ ਹਾਦਸੇ ਦੇ ਵਿੱਚ ਤਿੰਨ ਤੋਂ ਚਾਰ ਲੋਕ ਜਖਮੀ ਹੋਏ ਹਨ। ਜੋ ਜਖਮੀ ਹੋਏ ਹਨ ਉਹਨਾਂ ਦੀਆਂ ਲੱਤਾਂ ਦੇ ਵਿੱਚ ਗੋਲੀਆਂ ਲੱਗੀਆਂ ਹਨ।
ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਨੇਤਾ ਤਜਿੰਦਰਪਾਲ ਸਿੰਘ ਗਾਬੜੀਆ ਨੇ ਕਿਹਾ ਕੱਲ ਚੋਣਾਂ ਖਤਮ ਹੋਈਆਂ ਹਨ ਅਤੇ ਅੱਜ ਉਹ ਆਪਣੀ ਜਿੱਤ ਦੀ ਖੁਸ਼ੀ ਦੇ ਵਿੱਚ ਰੈਲੀ ਕੱਢ ਰਹੇ ਸਨ । ਦੂਸਰੀ ਤਰਫ ਕਾਂਗਰਸੀ ਨੇਤਾ ਜਸਵੀਰ ਸਿੰਘ ਨੇ ਉਹਨਾਂ ਉੱਤੇ ਗੋਲੀਆਂ ਚਲਾ ਦਿੱਤੀਆਂ ਜਿਸ ਦੇ ਵਿੱਚ ਕਾਫੀ ਲੋਕ ਗੰਭੀਰ ਰੂਪ ਵਿੱਚ ਜਖਮੀ ਹੋ ਗਏ। ਜਸਵੀਰ ਸਿੰਘ ਦੇ ਨਾਲ ਕਈ ਹੋਰ ਲੋਕ ਵੀ ਮੌਜੂਦ ਸਨ ਜੋ ਕਿ ਮੌਕੇ ਤੋਂ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ।

