ਜਲੰਧਰ -(ਮਨਦੀਪ ਕੌਰ )- ਪੰਜਾਬ ਵਿੱਚ ਬੁਧਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ 12 ਤਾਰੀਕ ਜਾਣੀ ਬੁਧਵਾਰ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੂਰਬ ਹੈ. ਜਿਸ ਦੇ ਸਬੰਧ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ, ਅਤੇ ਸਾਰੇ ਦਫਤਰ ਬੰਦ ਰਹਿਣਗੇ।
ਇਸ ਦੇ ਮੱਦੇ ਨਜ਼ਰ 11 ਫਰਵਰੀ ਨੂੰ ਸ਼ੋਭਾ ਯਾਤਰਾ ਨਿਕਾਲੀ ਜਾਵੇਗੀ। ਇਸ ਵਿਸ਼ੇਸ਼ ਮੌਕੇ ਉੱਤੇ ਜਿਲਾ ਪ੍ਰਸ਼ਾਸਨ ਨੇ 11 ਅਤੇ 12 ਫਰਵਰੀ ਨੂੰ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਜ਼ਿਲਾ ਮੈਜਿਸਟਰੇਟ ਡਾਕਟਰ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ 11 ਅਤੇ 12 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਹੈ। ਜਿਸ ਦੇ ਸਬੰਧ ਵਿੱਚ ਸ਼ੋਭਾ ਯਾਤਰਾ ਕੱਢੀ ਜਾਵੇਗੀ। ਲੋਕਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ ਅਤੇ ਅਮਨ ਸ਼ਾਂਤੀ ਦਾ ਮਾਹੌਲ ਬਣਿਆ ਰਹੇ ਇਸ ਕਰਕੇ ਉਹਨਾਂ ਨੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਹੈ।