ਪੰਜਾਬ -(ਮਨਦੀਪ ਕੌਰ )- ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਖੁਦ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਰਾਹੀਂ ਦਿੱਤੀ ਹੈ। ਸੂਬੇ ਵਿੱਚ ਵੱਧ ਰਹੇ ਤਾਪਮਾਨ ਕਾਰਨ ਸਰਕਾਰੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 02 ਜੂਨ, 2025 ਤੋਂ ਸ਼ੁਰੂ ਹੋਣਗੀਆਂ।
ਗਰਮੀਆਂ ਦੀਆਂ ਛੁੱਟੀਆਂ 28 ਦਿਨਾਂ ਲਈ ਹੋਣਗੀਆਂ ਅਤੇ ਸਕੂਲ 1 ਜੁਲਾਈ ਨੂੰ ਦੁਬਾਰਾ ਖੁੱਲ੍ਹਣਗੇ। ਪੰਜਾਬ ਰਾਜ ਵਿੱਚ ਸਮੂਹ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 2 ਜੂਨ 2025 ਤੋਂ 30 ਜੂਨ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ |
ਇਹ ਫੈਸਲਾ ਅਜਿਹੇ ਸਮੇਂ ਲਿਆ ਗਿਆ ਹੈ ਜਦੋਂ ਸੂਬੇ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ ਹੈ।