ਕਪੂਰਥਲਾ -ਕਪੂਰਥਲਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਡੇਰਾ ਬਿਆਸ ਜਾ ਰਹੀ ਸੰਗਤ ਇੱਕ ਹਾਦਸੇ ਦਾ ਸ਼ਿਕਾਰ ਹੋ ਗਈ । ਮਿਲੀ ਜਾਣਕਾਰੀ ਦੇ ਅਨੁਸਾਰ ਢਿਲਵਾਂ ਦੇ ਕੋਲ ਅੰਮ੍ਰਿਤਸਰ ਜਲੰਧਰ ਹਾਈਵੇ ਦੇ ਉੱਤੇ ਇੱਕ ਛੋਟੇ ਹਾਥੀ ਅਤੇ ਕਾਰ ਦੇ ਵਿੱਚ ਜ਼ਬਰਦਸਤ ਟੱਕਰ ਹੋ ਗਈ।
ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਜਦ ਕਿ 15 ਸੰਗਤਾਂ ਗੰਭੀਰ ਰੂਪ ਵਿੱਚ ਜਖਮੀ ਹੋ ਗਈਆਂ। ਜਖਮੀਆਂ ਨੂੰ ਮੌਕੇ ਤੇ ਹੀ ਡੇਰਾ ਬਿਆਸ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪੁਲਿਸ ਨੇ ਪਹੁੰਚ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ।