ਤਰਨਤਾਰਨ-(ਮਨਦੀਪ ਕੌਰ )- ਤਰਨਤਾਰਨ ਦੇ ਝਬਾਲ ਦੇ ਨੇੜੇ ਦੇਰ ਰਾਤ ਇਕ ਮੋਟਰਸਾਈਕਲ ਅਤੇ ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਹੋ ਗਈ। ਜਿਸ ਵਿੱਚ ਪਤੀ ਪਤਨੀ ਦੀ ਮੌਤ ਦਾ ਸਮਾਚਾਰ ਸਾਮ੍ਹਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰਦੇਵ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਕੋਟ ਧਰਮ ਚੱਕ ਕਲਾ ਆਪਣੀ ਪਤਨੀ ਸੁਰਿੰਦਰ ਕੌਰ ਦੇ ਨਾਲ ਮੋਟਰਸਾਈਕਲ ਉੱਤੇ ਝਬਾਲ ਬੱਸ ਸਟੈਂਡ ਤੋਂ ਕੁਛ ਸਮਾਨ ਆਪਣੇ ਪਿੰਡ ਵਾਪਸ ਜਾ ਰਿਹਾ ਸੀ।
ਤਰਨ ਤਰਨ ਰੋਡ ਤੇ ਇੱਟਾਂ ਦੇ ਭੱਠੇ ਦੇ ਨੇੜੇ ਪਿੱਛਿਓਂ ਤੇਜ਼ ਰਫਤਾਰ ਵਿੱਚ ਆ ਰਹੇ ਇੱਕ ਟਰੱਕ ਨੇ ਤੇ ਉਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ। ਟੱਕਰ ਇਨੀ ਭਿਆਨਕ ਸੀ ਕਿ ਇਸ ਦੇ ਨਾਲ ਗੁਰਦੇਵ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਕੋਟ ਧਰਮ ਚੱਕ ਕਲਮ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਆਪ ਪਤਨੀ ਸੁਰਿੰਦਰ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਜਿਸ ਨੂੰ ਲੋਕਾਂ ਦੀ ਮਦਦ ਦੇ ਨਾਲ ਜੇਰੇ ਇਲਾਜ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ । ਜਿੱਥੇ ਉਹ ਜਖਮਾਂ ਦੀ ਤਾਪ ਨਾ ਝਲ ਸਕੀ। ਅਤੇ ਉਸਦੀ ਵੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਝਬਾਲ ਦੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ। ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਟਰੱਕ ਡਰਾਈਵਰ ਟਰੱਕ ਲੈ ਕੇ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਵਿੱਚ ਸੀ ਪਰ ਲੋਕਾਂ ਨੇ ਟਰੱਕ ਦਾ ਪਿੱਛਾ ਕਰਕੇ ਟਰੱਕ ਡਰਾਈਵਰ ਨੂੰ ਕਬਜ਼ੇ ਵਿੱਚ ਲੈ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ।