ਅੰਮ੍ਰਿਤਸਰ -( ਮਨਦੀਪ ਕੌਰ )- ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੇ ਦੌਰਾਨ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸਮਾਗਮ ਵਿਚੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸ਼੍ਰੀ ਅੰਮ੍ਰਿਤਸਰ ਦੇ ਕੋਰੀਡੋਰ, ਸ਼੍ਰੀ ਅਨੰਦਪੁਰ ਸਾਹਿਬ, ਅਤੇ ਤਲਵੰਡੀ ਸਾਬੋ ਨੂੰ ਪੰਜਾਬ ਦੇ ਅਧਿਕਾਰਿਤ ਪਵਿੱਤਰ ਸ਼ਹਿਰ ਵਜੋਂ ਐਲਾਨ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤਾ ਕਿਹਾ ਇਹ ਪ੍ਰਸਤਾਵ ਸਰਬ ਸਹਿਮਤੀ ਦੇ ਨਾਲ ਪਾਸ ਕੀਤਾ ਗਿਆ ਹੈ।
ਇਸ ਦੌਰਾਨ ਪਵਿੱਤਰ ਸ਼ਹਿਰਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਬਜਟ ਪਾਸ ਕਰਨ ਦਾ ਫੈਸਲਾ ਕੀਤਾ ਗਿਆ ਹੈ।

