ਅੰਮ੍ਰਿਤਸਰ -(ਮਨਦੀਪ ਕੌਰ )- ਅੰਮ੍ਰਿਤਸਰ ਵਿੱਚ 2012 ਦੇ ਮਸ਼ਹੂਰ ਏਐਸਆਈ ਰਵਿੰਦਰ ਪਾਲ ਹੱਤਿਆਕਾਂਡ ਦੇ ਦੋਸ਼ੀ ਧਰਮਪ੍ਰੀਤ ਸਿੰਘ ਉਰਫ ਧਰਮਾ ਦੀ ਵੀਰਵਾਰ ਰਾਤ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ 12 ਸਤੰਬਰ ਨੂੰ 14 ਦਿਨ ਦੀ ਪੈਰੋਲ ਤੇ ਬਾਹਰ ਆਇਆ ਸੀ। ਉਸ ਦੀ ਹੱਤਿਆ ਦੀ ਜਿੰਮੇਵਾਰੀ ਜੱਗੂ ਭਗਵਾਨਪੁਰੀਆ ਗੈਂਗ ਨੇ ਲਈ ਹੈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ।
ਏਸੀਪੀ ਸ਼ਿਵਦਰਸ਼ਨ ਸਿੰਘ ਦੇ ਮੁਤਾਬਕ ਘਟਨਾ ਦੀ ਸੂਚਨਾ ਪੁਲਿਸ ਨੂੰ ਰਾਤ 1215 ਵਜੇ ਮਿਲੀ ਸੀ ਦਵਾਈਆਂ ਵਾਲਾ ਬਾਜ਼ਾਰ ਛੇਹਰਟਾ ਵਿੱਚ ਉਸ ਨੂੰ ਗੋਲੀਆਂ ਮਾਰੀਆਂ ਗਈਆਂ। ਓਹ ਰਾਤ ਕਰੀਬ 12 ਵਜੇ ਆਪਣੇ ਘਰ ਦੇ ਬਾਹਰ ਕਰੇਟਾ ਕਾਰ ਘਰ ਦੇ ਬਾਹਰ ਪਾਰਕ ਕਰ ਰਿਹਾ ਸੀ ਇਸ ਦੌਰਾਨ ਤਿੰਨ ਹਮਲਾਵਰ ਮੋਟਰਸਾਈਕਲ ਉੱਤੇ ਆਏ ਅਤੇ ਗੋਲੀਆਂ ਚਲਾ ਦਿੱਤੀਆਂ।

