ਫਿਰੋਜ਼ਪੁਰ -(ਮਨਦੀਪ ਕੌਰ )- ਇਸ ਵੇਲੇ ਦੀ ਸਭ ਤੋਂ ਮੰਦਭਾਗੀ ਖਬਰ ਫਿਰੋਜ਼ਪੁਰ ਤੋਂ ਸਾਹਮਣੇ ਆ ਰਹੀ ਹੈ । ਦੱਸ ਦਈਏ ਅੱਜ ਪੰਜਾਬ ਦੇ ਪਿੰਡਾਂ ਦੇ ਵਿੱਚ ਜ਼ਿਲ੍ਾ ਪਰਿਸ਼ਦ ਅਤੇ ਪੰਚਾਇਤੀ ਚੋਣਾਂ ਲਈ ਵੋਟਿੰਗ ਚੱਲ ਰਹੀ ਹੈ। ਦੂਜੇ ਪਾਸੇ ਫਿਰੋਜ਼ਪੁਰ ਵਿਧਾਨ ਸਭਾ ਹਲਕੇ ਦੇ ਵਿੱਚ ਪਿੰਡ ਜਾਗੋਵਾਲ ਦੇ ਵਿੱਚੋਂ ਗੋਲੀ ਚੱਲਣ ਦੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਇਹ ਗੋਲੀ ਇੱਕ ਕਬੱਡੀ ਖਿਡਾਰੀ ਉੱਤੇ ਚਲਾਈ ਗਈ ਹੈ।
ਜਾਣਕਾਰੀ ਦੇ ਮੁਤਾਬਿਕ ਕਬੱਡੀ ਖਿਲਾੜੀ ਨਿਰਵੈਰ ਸਿੰਘ ਦੇ ਉੱਤੇ ਕਿਸੇ ਵਿਅਕਤੀ ਦੇ ਵੱਲੋਂ ਗੋਲੀ ਚਲਾਈ ਗਈ। ਗੋਲੀ ਨਿਰਵੈਰ ਸਿੰਘ ਦੇ ਪੱਟ ਤੇ ਲੱਗੀ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ । ਜਿੱਥੇ ਉਹ ਜੇਰੇ ਇਲਾਜ ਹੈ।
ਹਾਦਸੇ ਤੋਂ ਬਾਅਦ ਜ਼ਖਮੀ ਦਾ ਹਾਲ ਚਾਲ ਪੁੱਛਣ ਲਈ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਕਟਾਰੀਆ ਹਸਪਤਾਲ ਪਹੁੰਚੇ। ਅਤੇ ਸਥਿਤੀ ਦਾ ਜਾਇਜ਼ਾ ਲਿਆ। ਵਿਧਾਇਕ ਨੇ ਕਿਹਾ ਕਿ ਗੋਲੀ ਚਲਾਉਣ ਵਾਲੇ ਅਪਰਾਧੀ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ । ਉਨਾਂ ਨੇ ਇਸ ਮੌਕੇ ਤੇ ਦੱਸਿਆ ਕਿ ਨਿਰਵੈਰ ਸਿੰਘ ਨੇ ਵਿਦੇਸ਼ਾਂ ਦੇ ਵਿੱਚ ਵੀ ਕਬੱਡੀ ਖੇਡੀ ਹੈ ਅਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਕਹਿਣਾ ਹੈ ਕਿ ਇਸ ਘਟਨਾ ਦਾ ਵੋਟਾਂ ਦੇ ਨਾਲ ਕੋਈ ਵੀ ਲੈਣਾ ਦੇਣਾ ਨਹੀਂ ਹੈ ਇਹਨਾਂ ਦੋਨਾਂ ਦਾ ਆਪਸ ਦੇ ਵਿੱਚ ਕਿਸੇ ਪੈਸੇ ਦੇ ਲੈਣ ਦੇ ਨੂੰ ਝਗੜਾ ਚੱਲ ਰਿਹਾ ਸੀ ਜਿਸ ਦੇ ਚਲਦੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪਰ ਸੋਚਣ ਦੀ ਗੱਲ ਇਹ ਹੈ ਕਿ ਚੋਣਾਂ ਦੇ ਦੌਰਾਨ ਚੋਣ ਜਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਪਿੰਡ ਦੇ ਵਿੱਚ ਖੁੱਲੇ ਆਮ ਹਥਿਆਰ ਲੈ ਕੇ ਅਪਰਾਧੀ ਘੁੰਮ ਰਿਹਾ ਹੈ ਜੋ ਕਿ ਇਸ ਵਾਰਦਾਤ ਨੂੰ ਅੰਜਾਮ ਦੇ ਕੇ ਨਿਕਲ ਗਿਆ। ਹਾਲਾਂਕਿ ਪ੍ਰਸ਼ਾਸਨ ਵੱਲੋਂ ਹਰੇਕ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਪੁਲਿਸ ਸਟੇਸ਼ਨ ਦੇ ਵਿੱਚ ਜਮਾ ਕਰਵਾਉਣ ਦੀ ਹਦਾਇਤ ਦਿੱਤੀ ਗਈ ਸੀ । ਬਾਕੀ ਪੁਲਿਸ ਵੱਲੋਂ ਸੀਸੀਟੀਵੀ ਖੰਗਾਲੇ ਜਾ ਰਹੇ ਹਨ ਅਤੇ ਅੱਗੇ ਦੀ ਸ਼ਾਨਬੀਨ ਕੀਤੀ ਜਾ ਰਹੀ ਹੈ ।

