ਚੰਡੀਗੜ੍ਹ -(ਮਨਦੀਪ ਕੌਰ )- ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ । ਕੁਲਦੀਪ ਸਿੰਘ ਧਾਲੀਵਾਲ ਹੁਣ ਮੰਤਰੀ ਨਹੀਂ ਰਹੇ ਉਹਨਾਂ ਨੇ ਆਪਣੇ ਕੈਬਿਨਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸੋਸ਼ਲ ਮੀਡੀਆ ਉੱਪਰ ਸਭ ਤੋਂ ਪਹਿਲਾਂ ਇੱਕ ਪੋਸਟ ਪਾਈ ਗਈ ਸੀ ਜਿਸ ਵਿੱਚ ਉਹਨਾਂ ਨੇ ਕਿਹਾ ਸੀ ਕਿ ਓਹਨਾ ਵਲੋ ਪੰਜਾਬ ਦੇ ਲੋਕਾਂ ਲਈ ਮਿਹਨਤ ਜਾ ਰਹੀ ਹੈ । ਉਹ ਪੰਜਾਬ ਦੇ ਲੋਕਾਂ ਦੀ ਭਲਾਈ ਦੇ ਲਈ ਹਮੇਸ਼ਾ ਹੀ ਕੰਮ ਕਰਦੇ ਰਹਿਣਗੇ ।
ਦੱਸਣਯੋਗ ਹੈ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੁਧਿਆਣਾ ਪੱਛਮੀ ਤੋਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਬਣਾ ਦਿੱਤਾ ਹੈ।ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ ਗਈ ਹੈ। ਸੂਤਰਾਂ ਦੇ ਮੁਤਾਬਕ ਮੰਤਰੀ ਸੰਜੀਵ ਅਰੋੜਾ ਨੂੰ ਐੱਨ. ਆਰ. ਆਈ. ਅਤੇ ਇੰਡਸਟਰੀ ਵਿਭਾਗ ਸੌਂਪਿਆ ਗਿਆ ਹੈ।