ਅੰਮ੍ਰਿਤਸਰ -(ਮਨਦੀਪ ਕੌਰ )- ਅੰਮ੍ਰਿਤਸਰ ਕਮਿਸ਼ਨਰ ਰੇਟ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ਦਲਿਤ ਕਾਰਵਾਈ ਵਿੱਚ ਇੱਕ ਸੰਗਠਿਤ ਹਥਿਆਰਾ ਅਤੇ ਹਵਾਲਾ ਨੈਟਵਰਕ ਦਾ ਪਰਦਾਫਾਸ ਕੀਤਾ ਅਤੇ ਸਰਹੰਦ ਪਾਰੋਂ ਗੈਰ ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਿਲ ਤਿੰਨ ਕਾਰਕੂਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਗ੍ਰਿਫਤਾਰ ਕੀਤੇ ਮੁਜਰਮਾਂ ਕੋਲੋਂ ਦਸ ਆਧੁਨਿਕ ਹਥਿਆਰ (3 PX 5,30 ਬੋਰ, Glock 9mm,3.30 ਬੋਰ) ਅਤੇ ਢਾਈ ਲੱਖ ਰੁਪਏ ਹਵਾਲਾ ਰਾਸ਼ੀ ਵੀ ਬਰਾਮਦ ਕੀਤੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਜਰਮ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੇ ਇਰਾਦੇ ਨਾਲ ਗੈਰ ਕਾਨੂੰਨੀ ਹਥਿਆਰ ਪ੍ਰਾਪਤ ਕਰਨ ਅਤੇ ਵੰਡਣ ਲਈ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਆਧਾਰਤ ਹੈਡਲਰਾ ਦੇ ਸੰਪਰਕ ਵਿੱਚ ਆਏ ਸਨ। ਅੰਮ੍ਰਿਤਸਰ ਦੇ ਗੇਟ ਹਕੀਮਾ ਪੁਲਿਸ ਸਟੇਸ਼ਨ ਵਿੱਚ ਇੱਕ ਐਫ ਆਈਆਰ ਦਰਜ ਕੀਤੀ ਗਈ ਹੈ ਪੂਰੇ ਨੈਟਵਰਕ ਦਾ ਪਤਾ ਲਗਾਉਣ ਅਤੇ ਸਰਹੱਦ ਪਾਰ ਸੰਬੰਧਾਂ ਦੀ ਪਹਿਚਾਣ ਕਰਨ ਲਈ ਹੋਰ ਜਾਂਚ ਜਾਰੀ ਹੈ।