ਬਟਾਲਾ -(ਮਨਦੀਪ ਕੌਰ)- ਬਟਾਲਾ ਦੇ ਵਿੱਚ ਹੁਣੇ ਹੁਣੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਨੌਜਵਾਨ ਆਪਣੇ ਕੁਝ ਦੋਸਤਾਂ ਦੇ ਨਾਲ ਪਾਰਟੀ ਤੋਂ ਵਾਪਸ ਆ ਰਿਹਾ ਸੀ ਜਿੱਦਾਂ ਹੀ ਉਹ ਗੱਡੀ ਦੇ ਵਿੱਚੋਂ ਬਾਹਰ ਨਿਕਲਿਆ ਕੁਝ ਅਨਪਛਾਤੇ ਵਿਅਕਤੀਆਂ ਵੱਲੋਂ ਉਸ ਉੱਤੇ ਤਾਬੜ ਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿੱਚ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਹਿਚਾਨ ਜਸਜੀਤ ਸਿੰਘ ਵਜੋਂ ਹੋਈ ਹੈ ਜੋ ਕਿ ਬਟਾਲਾ ਸ਼ਹਿਰ ਦਾ ਰਹਿਣ ਵਾਲਾ ਹੈ। ਇਸ ਕਤਲ ਦੇ ਅਸਲੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ। ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਪੁਲਿਸ ਮੌਕੇ ਉਤੇ ਪਹੁੰਚ ਕੇ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ।

