ਪੰਜਾਬ -(ਮਨਦੀਪ ਕੌਰ )- ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖਿਲਾਫ ਚਲਾਈ ਹੋਈ ਮੁਹਿਮ “ਜ਼ੀਰੋ ਟੋਲਰੈਂਸ” ਦੇ ਤਹਿਤ ਗੁਰਦਾਸਪੁਰ ਦੇ ਅਧੀਨ ਆਉਂਦੇ ਫਤਿਹਗੜ੍ਹ ਚੂੜੀਆਂ ਬੀ ਨਾਈਬ ਤਹਿਸੀਲਦਾਰ ਜਸਵੀਰ ਕੌਰ ਨੂੰ ਰਿਸ਼ਵਤ ਲੈਣ ਦੇ ਦੋ ਸ਼ਾਹ ਹੇਠ ਤੁਰੰਤ ਸਸਪੈਂਡ ਕਰ ਦਿੱਤਾ ਗਿਆ ਹੈ । ਇਹ ਫੈਸਲਾ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਲਿਆ ਗਿਆ ਹੈ।
ਜਿਸ ਵਿੱਚ ਜਸਵੀਰ ਕੌਰ ਇੱਕ ਪਟਵਾਰੀ ਤੋਂ ਪੈਸੇ ਲੈਂਦੀ ਨਜ਼ਰ ਆ ਰਹੀ ਹੈ । ਵੀਡੀਓ ਮਿਲਣ ਦੇ ਤੁਰਨ ਤੋਂ ਬਾਅਦ ਸਰਕਾਰ ਨੇ ਇਹ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਹੈ ਅਤੇ ਅਜਿਹੇ ਮਾਮਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਬਰਦਾਸ਼ਤ ਕੀਤਾ ਜਾਵੇਗਾ।
ਦੱਸ ਦੇਈਏ ਲੋਕਾਂ ਨੇ ਦੋਸ਼ ਲਗਾਇਆ ਕਿ ਕੁਝ ਦਿਨ ਪਹਿਲਾਂ ਰਜਿਸਟਰੀ ਕਲਰਕ ਨੂੰ ਬਿਨਾਂ ਕਿਸੇ ਸਪਸ਼ਟ ਕਾਰਨ ਦੇ ਸਸਪੈਂਡ ਕੀਤਾ ਗਿਆ, ਜਦਕਿ ਤਹਿਸੀਲ ‘ਚ ਖੁੱਲ੍ਹੇ ਆਮ ਰਿਸ਼ਵਤ ਲੈਣ ਦੀ ਕਾਰਵਾਈ ਜਾਰੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਮੰਗ ਕੀਤੀ ਕਿ ਤਹਿਸੀਲ ਵਿਭਾਗ ‘ਚ ਚੱਲ ਰਹੇ ਭ੍ਰਿਸ਼ਟਾਚਾਰ ‘ਤੇ ਤੁਰੰਤ ਕਾਰਵਾਈ ਹੋਵੇ।
ਧਰਨੇ ‘ਚ ਸ਼ਾਮਲ ਲੋਕਾਂ ਨੇ ਸਖਤ ਰਵੱਈਆ ਅਖਤਿਆਰ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਰੋਸ ਪੂਰੇ ਇਲਾਕੇ ‘ਚ ਫੈਲ ਸਕਦਾ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਭ੍ਰਿਸ਼ਟ ਅਧਿਕਾਰੀਆਂ ਖਿਲਾਫ਼ ਕਾਨੂੰਨੀ ਕਦਮ ਚੁੱਕੇ ਜਾਣ।

