ਪਟਿਆਲਾ -(ਮਨਦੀਪ ਕੌਰ )- ਪਟਿਆਲਾ ਤੋਂ ਇਕ ਮਹੱਤਵਪੂਰਣ ਹੁਕਮ ਸਾਹਮਣੇ ਆਇਆ ਹੈ, ਜਿੱਥੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੇ ਪੱਤਰ ਨੰਬਰ 3099 ਦਾ ਹਵਾਲਾ ਦਿੰਦੇ ਹੋਏ ਗ੍ਰਾਂਮ ਪੰਚਾਇਤਾਂ ਦੀਆਂ ਸ਼ਾਮਲਾਤ ਜ਼ਮੀਨਾਂ ਦੇ ਮੁਆਵਜ਼ੇ ਵਜੋਂ ਬੈਂਕਾਂ ਵਿਚ ਜਮ੍ਹਾਂ ਕਰਵਾਈਆਂ ਐੱਫ.ਡੀਜ਼ ’ਚੋਂ 5 ਫੀਸਦੀ ਰਕਮ ਭੇਜਣ ਲਈ ਹੁਕਮ ਜਾਰੀ ਕੀਤੇ ਹਨ।
ਅਫਸਰ ਨੇ ਕਿਹਾ ਹੈ ਕਿ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਨੁਕਸਾਨ ਦੀ ਸਮੀਖਿਆ ਕਰਨ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਹੁਕਮਾਂ ਅਨੁਸਾਰ ਜਿਨ੍ਹਾਂ ਬਲਾਕਾਂ, ਗ੍ਰਾਂਮ ਪੰਚਾਇਤਾਂ ਵਿਚ ਸ਼ਾਮਲਾਤ ਜ਼ਮੀਨ ਐਕਵਾਇਰ ਕੀਤੀ ਗਈ ਹੈ, ਉਨ੍ਹਾਂ ਪੰਚਾਇਤਾਂ ਨੂੰ ਤੁਰੰਤ ਮਤੇ ਪਾਸ ਕਰਵਾ ਕੇ ਸਰਕਾਰੀ ਹਦਾਇਤਾਂ ਮੁਤਾਬਕ ਕਾਰਵਾਈ ਪੂਰੀ ਕਰਨੀ ਹੋਵੇਗੀ। ਇਸ ਤੋਂ ਬਾਅਦ ਐੱਫ.ਡੀਜ਼ ’ਚੋਂ 5 ਫੀਸਦੀ ਰਕਮ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਦਫ਼ਤਰ ਨੂੰ ਭੇਜਣੀ ਜ਼ਰੂਰੀ ਹੋਵੇਗੀ। ਇਹ ਫ਼ੈਸਲਾ ਹੜ੍ਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਲਿਆ ਗਿਆ ਹੈ।