ਫਾਜ਼ਿਲਕਾ -(ਮਨਦੀਪ ਕੌਰ )- ਭਰਿਸ਼ਟਾਚਾਰ ਦੇ ਮਾਮਲੇ ਦੇ ਵਿੱਚ ਇੱਕ ਵੱਡੀ ਕਾਰਵਾਈ ਹੋਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਐਸਐਸਪੀ ਵਰਿੰਦਰ ਸਿੰਘ ਬਰਾੜ ਨੂੰ ਸਸਪੈਂਡ ਕਰ ਦਿੱਤਾ ਗਿਆ। ਦੱਸ ਦਈਏ ਕਿ ਕੱਲ ਭਰਿਸ਼ਟਾਚਾਰ ਦੇ ਖਿਲਾਫ ਫਾਜ਼ਿਲਕਾ ਥਾਣੇ ਦੇ ਵਿੱਚ ਚਾਰ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਗਈ ਸੀ।
ਵਿਜੀਲੈਂਸ ਦੀ ਟੀਮ ਨੇ ਉਹਨਾਂ ਨੂੰ ਇਕ ਲੱਖ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗਿਰਫਤਾਰ ਕੀਤਾ ਸੀ। ਦੱਸ ਦਈਏ ਕਿ ਮਾਨ ਸਰਕਾਰ ਭਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਲਗਾਤਾਰ ਸਖਤ ਤੋਂ ਸਖਤ ਉਪਰਾਲੇ ਕਰ ਰਹੀ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਭਰਿਸ਼ਟਾਚਾਰ ਦੇ ਮਾਮਲੇ ਦੇ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਭਾਵੇਂ ਉਹ ਇਨਸਾਨ ਕਿੰਨੀ ਵੀ ਵੱਡੀ ਪਹੁੰਚ ਵਾਲਾ ਕਿਉਂ ਨਾ ਹੋਵੇ ਆਪਣਾ ਹੋਵੇ ਜਾਂ ਬੇਗਾਨਾ ਹੋਵੇ ਹੁਣ ਕੋਈ ਵੀ ਨਹੀਂ ਬਖਸ਼ਿਆ ਜਾਵੇਗਾ।