ਪੰਜਾਬ -(ਮਨਦੀਪ ਕੌਰ)- ਪੰਜਾਬ ਦੇ ਇਹਨਾਂ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਿਸ ਵਿੱਚ ਇਹਨਾਂ ਤਿੰਨਾਂ ਸ਼ਹਿਰਾਂ ਨੂੰ ਹੁਣ ਰਸਮੀ ਤੌਰ ਤੇ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇਗਾ। ਜਾਣਕਾਰੀ ਦੇ ਮੁਤਾਬਕ ਪੰਜਾਬ ਦੇ ਰਾਜਪਾਲ ਦੇ ਵੱਲੋਂ ਭਗਵੰਤ ਮਾਨ ਸਰਕਾਰ ਦੇ ਫੈਸਲੇ ਦੇ ਉੱਤੇ ਮੋਹਰ ਲਗਾ ਦਿੱਤੀ ਗਈ ਹੈ। ਜਿਸ ਤੋਂ ਬਾਅਦ ਹੁਣ ਇਹਨਾਂ ਤਿੰਨਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ।
ਦਰਅਸਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਮਾਨ ਸਰਕਾਰ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ, ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰਾਂ ਦੇ ਵਜੋਂ ਐਲਾਨਿਆ ਗਿਆ ਸੀ। ਹੁਣ ਇਸ ਫੈਸਲੇ ਨੂੰ ਪੰਜਾਬ ਦੇ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ । ਹੁਣ ਇਹਨਾਂ ਸ਼ਹਿਰਾਂ ਨੂੰ ਰਸਮੀ ਤੌਰ ਤੇ ਪਵਿੱਤਰ ਸ਼ਹਿਰਾਂ ਦਾ ਦਰਜਾ ਮਿਲਿਆ ਹੈ। ਜਿਸ ਦੇ ਨਾਲ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਰਸਮੀ ਤੌਰ ਤੇ ਲਾਗੂ ਹੋਣਗੇ।
ਇਹਨਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨੇ ਜਾਣ ਤੋਂ ਬਾਅਦ ਇੱਥੋਂ ਦੀ ਸਾਫ ਸਫਾਈ ਨੂੰ ਹੋਰ ਮਜਬੂਤ ਕੀਤਾ ਜਾਵੇਗਾ। ਭੀੜ ਪ੍ਰਬੰਧਨ ਅਤੇ ਆਵਾਜਾਈ ਨਿਰੰਤਰਨ ਵਿੱਚ ਸੁਧਾਰ ਕੀਤਾ ਜਾਵੇਗਾ। ਇਤਿਹਾਸਿਕ ਗਲੀਆਂ ਅਤੇ ਮਾਰਗਾਂ ਨੂੰ ਹੋਰ ਵੀ ਸੋਹਣਾ ਅਤੇ ਸੁੰਦਰ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਗੈਰ ਕਾਨੂੰਨੀ ਗਤੀਵਿਧੀਆਂ ਉੱਤੇ ਸਖਤੀ ਨਾਲ ਨਜ਼ਰ ਰੱਖੀ ਜਾਵੇਗੀ । ਇਸ ਤੋਂ ਇਲਾਵਾ ਸਰਕਾਰ ਦੇ ਇਸ ਫੈਸਲੇ ਦੇ ਨਾਲ ਸੰਗਤਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਪੂਰੀ ਹੋਈ ਹੈ।

