ਕਪੂਰਥਲਾ-(ਮਨਦੀਪ ਕੌਰ )- ਹਿਮਾਚਲ ਅਤੇ ਪੰਜਾਬ ਦੇ ਵਿੱਚ ਲਗਾਤਾਰ ਬਰਸਾਤ ਹੋਣ ਦੇ ਕਾਰਨ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਹੜ ਦਾ ਖਤਰਾ ਮੰਡਰਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਹੁਕਮ ਜਾਰੀ ਕੀਤੇ ਗਏ ਸਨ।
ਇਨ੍ਹਾਂ ਹੁਕਮਾਂ ਮਗਰੋਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਡਿਜ਼ਾਸਟਰ ਮੈਨੇਜਮੈਂਟ ਅਤੇ RRT ਟੀਮ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਬਾਕਾਇਦਾ ਟੀਮ ਦੇ ਮੈਂਬਰਾਂ ਦੀ ਲਿਸਟ ਅਤੇ ਫ਼ੋਨ ਨੰਬਰ ਜਾਰੀ ਕੀਤੇ ਗਏ ਹਨ। ਇਨ੍ਹਾਂ ਮੁਲਾਜ਼ਮਾਂ ਨੂੰ 24 ਘੰਟੇ ਫ਼ੋਨ ‘ਤੇ On Duty ਰਹਿਣ ਲਈ ਕਿਹਾ ਗਿਆ ਹੈ, ਯਾਨੀ ਇਨ੍ਹਾਂ ਨੂੰ ਐਮਰਜੈਂਸੀ ‘ਚ ਕਿਸੇ ਵੀ ਵੇਲੇ ਫ਼ੋਨ ਕੀਤਾ ਜਾ ਸਕਦਾ ਹੈ।
ਇਸ ਤੋਂ ਇਲਾਵਾ ਹਸਪਤਾਲ ਵਿਚ ਇਕ ਐਮਰਜੈਂਸੀ ਵਾਰਡ ਡਿਜ਼ਾਸਟਰ ਮੈਨੇਜਮੈਂਟ ਤਿਆਰ ਰੱਖਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਲੋੜੀਂਦੀਆਂ ਦਵਾਈਆਂ ਤੇ ਹੋਰ ਸਾਜ਼ੋ-ਸਾਮਾਨ ਨੂੰ ਵੀ ਤਿਆਰ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।