ਪੰਜਾਬ -(ਮਨਦੀਪ ਕੌਰ )- ਪੰਜਾਬ ਦੇ ਵਿੱਚ ਅੱਜ ਚੋਣ ਕਮਿਸ਼ਨ ਦੇ ਵੱਲੋਂ ਜਿਲ੍ਹਾ ਪਰਿਸ਼ਦ ਅਤੇ ਪੰਚਾਇਤੀ ਸਮਿਤੀ ਚੋਣਾਂ ਦਾ ਐਲਾਨ ਅੱਜ ਕੀਤਾ ਜਾਵੇਗਾ ।
ਪੰਚਾਇਤੀ ਚੋਣਾਂ 14 ਦਸੰਬਰ ਦੇ ਆਸ ਪਾਸ ਹੋਣਗੀਆਂ। ਚੋਣ ਕਮਿਸ਼ਨ ਦੇ ਪੰਚਾਇਤੀ ਚੋਣਾਂ ਦਾ ਐਲਾਨ ਕਰਨ ਤੋਂ ਬਾਅਦ ਅੱਜ ਹੀ ਸੂਬੇ ਵਿੱਚ ਚੋਣ ਜਾਬਤਾ ਲਾਗੂ ਹੋ ਜਾਵੇਗਾ। ਪੰਜਾਬ ਦੇ ਵਿੱਚ ਕਰਵਾਏ ਜਾ ਰਹੇ 350 ਸਾਲਾਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜਿਆਂ ਦੇ ਖਤਮ ਹੁੰਦੇ ਹੀ ਜਿਲਾ ਪਰਿਸ਼ਦ ਅਤੇ ਪੰਚਾਇਤੀ ਸਮਿਤੀ ਚੋਣਾਂ ਦਾ ਰਾਹ ਪੱਧਰਾ ਹੋ ਜਾਵੇ ਗਾ ।

