ਪੰਜਾਬ -(ਮਨਦੀਪ ਕੌਰ )- ਪੰਜਾਬ ਪੁਲਸ ਵਲੋ ਇੱਕ ਇਤਿਹਾਸਕ ਕਾਰਵਾਈ ਕੀਤੀ ਗਈ ਹੈ । ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ ਅਤੇ ਸਹਾਇਤਾ ਨਾਲ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਅੱਤਵਾਦੀ ਪਰਮਿੰਦਰ ਸਿੰਘ ਉਰਫ ਪਿੰਡੀ ਨੂੰ ਅਬੂ ਧਾਬੀ, UAE ਤੋਂ ਭਾਰਤ ਲਿਆਂਦਾ ਗਿਆ ਹੈ। ਪਿੰਡੀ ਵਿਦੇਸ਼ੀ-ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਹੈਪੀ ਪਾਸੀਆ ਦਾ ਨਜ਼ਦੀਕੀ ਸਹਿਯੋਗੀ ਹੈ ਅਤੇ ਬਟਾਲਾ-ਗੁਰਦਾਸਪੁਰ ਖੇਤਰ ਵਿੱਚ ਪੈਟਰੋਲ ਬੰਬ ਹਮਲੇ, ਹਿੰਸਕ ਹਮਲੇ ਅਤੇ ਜਬਰੀ ਵਸੂਲੀ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ।
ਬਟਾਲਾ ਪੁਲਿਸ ਦੇ ਬੇਨਤੀ ਕੀਤੇ ਰੈੱਡ ਕਾਰਨਰ ਨੋਟਿਸ (RCN) ‘ਤੇ ਕਾਰਵਾਈ ਕਰਦੇ ਹੋਏ, ਇੱਕ ਸੀਨੀਅਰ ਅਧਿਕਾਰੀ ਦੀ ਅਗਵਾਈ ਹੇਠ 4 ਮੈਂਬਰੀ ਟੀਮ ਨੇ 24.09.2025 ਨੂੰ UAE ਵਿੱਚ MEA ਤੇ ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਾਰੇ ਕਾਨੂੰਨੀ ਕਾਰਜ ਪੂਰੇ ਕਰਕੇ ਦੋਸ਼ੀ ਨੂੰ ਕਾਨੂੰਨ ਦਾ ਸਾਹਮਣਾ ਕਰਨ ਲਈ ਵਾਪਸ ਲਿਆਂਦਾ ਗਿਆ।

