ਜਲੰਧਰ -(ਮਨਦੀਪ ਕੌਰ )- ਜਲੰਧਰ ਤੋਂ ਨਕੋਦਰ ਬਾਈ ਪਾਸ ਵਾਲੇ ਰਾਸਤੇ ਵੱਡੇ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਾਣੀ ਦੀ ਸਪਲਾਈ ਨੂੰ ਲੈ ਕੇ ਆ ਰਹੀ ਪਰੇਸ਼ਾਨੀ ਦੇ ਕਾਰਨ ਤੁਹਾਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਥੋਂ ਦੇ ਲੋਕਾਂ ਦਾ ਕਹਿਣਾ ਕਿਹਾ ਕਿ ਅੱਤ ਦੀ ਪੈ ਰਹੀ ਗਰਮੀ ਦੇ ਕਾਰਨ ਵੀ ਉਹਨਾਂ ਦੇ ਘਰਾਂ ਦੇ ਵਿੱਚ ਪਾਣੀ ਦੀ ਸਪਲਾਈ ਨਹੀਂ ਕੀਤੀ ਜਾ ਰਹੀ। ਜਿਸ ਕਾਰਨ ਉਹਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਥੋਂ ਦੇ ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਇਹ ਪਰੇਸ਼ਾਨੀ ਪਿਛਲੇ ਇੱਕ ਮਹੀਨੇ ਤੋਂ ਆ ਰਹੀ ਹੈ। ਅਤੇ ਇਲਾਕੇ ਦੇ ਕੌਂਸਲਰ ਬੀਬੀ ਮਨਜੀਤ ਕੌਰ ਨੂੰ ਵੀ ਇਸ ਸਬੰਧੀ ਸ਼ਿਕਾਇਤ ਦਿੱਤੀ ਗਈ ਹੈ। ਪਰ ਸਮੱਸਿਆ ਦਾ ਅੱਜ ਤੱਕ ਕੋਈ ਹੱਲ ਨਹੀਂ ਨਿਕਲਿਆ। ਲੋਕਾਂ ਨੇ ਕਿਹਾ ਕਿ ਅਸੀਂ ਜਦੋਂ ਵੀ ਕੌਂਸਲਰ ਬੋਲ ਪਾਣੀ ਸਬੰਧੀ ਸ਼ਿਕਾਇਤ ਲੈ ਕੇ ਜਾਂਦੇ ਹਾਂ ਤਾਂ ਉਹ ਅੱਗੇ ਉਹ ਕਹਿੰਦੀ ਹੈ ਕਿ ਪਾਣੀ ਸਬੰਧੀ ਮੋਟਰ ਪਾਸ ਕਰਵਾਈ ਹੋਈ ਹੈ ।ਪਰ ਮੋਟਰ ਲਗਾਉਣ ਨੂੰ ਅਜੇ ਤੱਕ ਕੋਈ ਜਗ੍ਹਾ ਨਹੀਂ ਮਿਲ ਰਹੀ।
ਇਸੇ ਕਰਕੇ ਉੱਥੋਂ ਦੇ ਲੋਕਾਂ ਵੱਲੋਂ ਹਾਈਵੇ ਜਾਮ ਕਰਕੇ ਪ੍ਰਸ਼ਾਸਨ ਸਬੰਧੀ ਜਮ ਕੇ ਆਪਣੀ ਭੜਾਸ ਕੱਢੀ ਗਈ।