ਜਲੰਧਰ -(ਮਨਦੀਪ ਕੌਰ )- ਜਲੰਧਰ ਦੇ ਡੀਸੀ ਡਾਕਟਰ ਹਿਮਾਂਸ਼ੂ ਅਗਰਵਾਲ ਨੇ ਜਿਲੇ ਭਰਦੇ ਪਲਾਂਟ ਮਾਲਕਾਂ ਨੂੰ ਆਪਣੇ ਖਾਲੀ ਪਲਾਟਾਂ ਵਿੱਚ 10 ਜੁਲਾਈ 2025 ਤੱਕ ਸਾਫ ਸਫਾਈ ਕਰਾਉਣ ਅਤੇ ਕੂੜਾ ਕਰਕਟ ਚੁੱਕਣ ਦੇ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਤੇ ਉਹਨਾਂ ਨੇ ਨਾਲ ਦੀ ਨਾਲ ਇਹ ਚੇਤਾਵਨੀ ਵੀ ਦਿੱਤੀ ਹੈ ਕਿ ਜੋ ਵੀ ਇਸ ਨਿਰਦੇਸ਼ ਦੀ ਪਾਲਣਾ ਨਹੀਂ ਕਰੇਗਾ ਉਸ ਉੱਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਡਾਕਟਰ ਹਿਮਾਂਸ਼ੂ ਅਗਰਵਾਲ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਖਾਲੀ ਪਲਾਟਾਂ ਦੇ ਵਿੱਚ ਕੂੜੇ ਦੇ ਢੇਰ ਅਤੇ ਮੀਹ ਦੇ ਖੜੇ ਪਾਣੀ ਦੇ ਨਾਲ ਗੰਭੀਰ ਬਿਮਾਰੀਆਂ ਪੈਦਾ ਹੁੰਦੀਆਂ ਹਨ। ਜੋ ਕਿ ਲੋਕਾਂ ਦੀ ਸਿਹਤ ਦੇ ਲਈ ਖਤਰਾ ਬਣਦੀਆਂ ਹਨ । ਇਸ ਦੇ ਨਾਲ ਨੁਕਸਾਨ ਦੇ ਬੈਕਟੀਰੀਆ ਅਤੇ ਕੀੜੇ ਮਕੌੜੇ ਪੈਦਾ ਹੁੰਦੇ ਹਨ। ਜਿਸ ਦੇ ਨਾਲ ਵੱਖ-ਵੱਖ ਤਰਹਾਂ ਦੀਆ ਬਿਮਾਰੀਆਂ ਲੱਗਣ ਦਾ ਖਤਰਾ ਪੈਦਾ ਹੁੰਦਾ ਹੈ। ਖਾਸ ਕਾਰ ਮਾਨਸੂਨ ਦੇ ਮੌਸਮ ਦੌਰਾਨ ਬੀ.ਐਨ.ਐਸ.ਐਸ. ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਡਾ. ਅਗਰਵਾਲ ਵੱਲੋਂ ਪਲਾਟ ਮਾਲਕਾਂ ‘ਤੇ ਜਨਤਕ ਸਿਹਤ ਦੀ ਰੱਖਿਆ ਲਈ ਆਪਣੇ ਪਲਾਟਾਂ ਦੀ ਸਾਫ-ਸਫਾਈ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ।
ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਪਲਾਟ ਮਾਲਕਾਂ ਨੂੰ ਆਪਣੇ ਖਾਲੀ ਪਲਾਟਾਂ ਦੇ ਆਲੇ-ਦੁਆਲੇ ਚਾਰਦੀਵਾਰੀ ਜਾਂ ਵਾੜ ਬਣਾਉਣੀ ਚਾਹੀਦੀ ਹੈ ਤਾਂ ਜੋ ਕੂੜੇ ਦੀ ਗੈਰ-ਕਾਨੂੰਨੀ ਡੰਪਿੰਗ ਨੂੰ ਰੋਕਿਆ ਜਾ ਸਕੇ। ਸਰਕਾਰੀ ਵਿਭਾਗਾਂ ਨੂੰ ਵੀ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀ ਖਾਲੀ ਜ਼ਮੀਨ ਸਮੇਤ ਖਾਲੀ ਪਈਆਂ ਜਾਇਦਾਦਾਂ ਤੋਂ ਕੂੜਾ-ਕਰਕਟ ਸਾਫ਼ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਤੇ ਨਗਰ ਨਿਗਮ ਜਲੰਧਰ ਨੂੰ ਨਿਰਦੇਸ਼ ਦਿੱਤੇ ਕਿ ਆਪੋ-ਆਪਣੇ ਖੇਤਰਾਂ ਵਿੱਚ ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ । ਉਨ੍ਹਾਂ ਇਨ੍ਹਾਂ ਵਿਭਾਗਾਂ ਨੂੰ ਇਹ ਵੀ ਹਦਾਇਤ ਕੀਤੀ ਕਿ 10 ਜੁਲਾਈ, 2025 ਤੋਂ ਬਾਅਦ ਜੇਕਰ ਇਨ੍ਹਾਂ ਪਲਾਟਾਂ ਦੀ ਸਫਾਈ ਸਰਕਾਰੀ ਏਜੰਸੀਆਂ ਤੋਂ ਕਰਵਾਉਣ ਦੀ ਲੋੜ ਪੈਂਦੀ ਹੈ ਤਾਂ ਪਲਾਟ ਮਾਲਕਾਂ ਖਿਲਾਫ਼ ਰਿਕਵਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ।