ਜਲਾਲਾਬਾਦ -(ਮਨਦੀਪ ਕੌਰ )- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਬੀਡੀਪੀਓ ਦਫਤਰ ਵਿੱਚ ਚੱਲੀ ਗੋਲੀ ਦੇ ਮਾਮਲੇ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਵਰਦੇਵ ਸਿੰਘ ਨੋਨੀ ਨੂੰ ਦੇਰ ਰਾਤ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਦੇ ਅਨੁਸਾਰ ਚੋਣਾਂ ਦੇ ਵਿੱਚ ਬੀਡੀਪੀਓ ਦਫਤਰ ਦੇ ਵਿੱਚ ਗੋਲੀ ਚੱਲੀ ਸੀ ਜਿਸ ਦੇ ਮਾਮਲੇ ਵਿਚ ਪੁਲਿਸ ਨੇ ਨਰਦੇਵ ਸਿੰਘ ਬੌਬੀ ਮਾਨ ਅਤੇ ਵਰਦੇਵ ਸਿੰਘ ਨੋਨੀ ਦੇ ਸਮੇਤ ਪੰਜ ਲੋਕਾਂ ਉੱਤੇ 307 ਦਾ ਮਾਮਲਾ ਦਰਜ ਕੀਤਾ ਗਿਆ ਸੀ। ਤਕਰੀਬਨ ਦੋ ਮਹੀਨੇ ਪਹਿਲਾਂ ਬੋਬੀ ਮਾਨ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਅਤੇ ਦੇਰ ਰਾਤ ਬੋਬੀ ਮਾਨ ਦੀ ਬੀ ਗ੍ਰਿਫਤਾਰੀ ਪੁਲਿਸ ਵੱਲੋਂ ਕਰ ਲਈ ਗਈ ਹੈ। ਹੁਣ ਸਾਰਿਆਂ ਨੂੰ ਮਾਨਯੋਗ ਅਦਾਲਤ ਦੇ ਵਿੱਚ ਪੇਸ਼ ਕੀਤਾ ਜਾਵੇਗਾ।

