ਜਲੰਧਰ -(ਮਨਦੀਪ ਕੌਰ )- ਪੰਜਾਬੀ ਗਾਇਕਾ ਅਮਰ ਨੂਰੀ ਨੂੰ ਧਮਕੀ ਭਰਿਆ ਫੋਨ ਆਉਣ ਤੋਂ ਬਾਅਦ ਉਹਨਾਂ ਦੀ ਸੁਰੱਖਿਆ ਦੇ ਵਿੱਚ ਵਾਧਾ ਕੀਤਾ ਗਿਆ। ਦੱਸ ਦਈਏ ਕੁਝ ਦਿਨ ਪਹਿਲਾਂ ਮਸ਼ਹੂਰ ਗਾਇਕਾ ਅਮਰ ਨੂਰੀ ਨੂੰ ਇੱਕ ਧਮਕੀ ਵਰਿਆ ਫੋਨ ਆਉਂਦਾ ਹੈ ਕਿ” ਉਸ ਦਾ ਪੁੱਤਰ ਜੋ ਸੰਗੀਤ ਜਗਤ ਦੇ ਵਿੱਚ ਗਾਇਕੀ ਕਰਦਾ ਹੈ ਉਸਨੂੰ ਗਾਇਕ ਕੀ ਕਰਨ ਤੋਂ ਰੋਕਿਆ ਜਾਵੇ ਨਹੀਂ ਤਾਂ ਉਸਦਾ ਅੰਜਾਮ ਬਹੁਤ ਬੁਰਾ ਹੋਵੇਗਾ”ਇਹ ਫੋਨ ਕਰਨ ਵਾਲੇ ਨੇ ਖੁਦ ਨੂੰ ਇੰਸਪੈਕਟਰ ਗੁਰਮੀਤ ਸਿੰਘ ਦੱਸਿਆ ਸੀ। ਜਿਸ ਤੋਂ ਬਾਅਦ ਇਸ ਮਾਮਲੇ ਦੇ ਵਿੱਚ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਅਤੇ ਪੁਲਿਸ ਵੱਲੋਂ ਅਮਰ ਨੂਰੀ ਦੀ ਸੁਰੱਖਿਆ ਵਧਾ ਦਿੱਤੀ ਗਈ ਅਤੇ ਘਰ ਦੇ ਆਸ-ਪਾਸ ਵੀ ਪੁਲਿਸ ਖੜੀ ਕੀਤੀ ਗਈ ਤਾਂ ਜੋ ਕਿਸੇ ਵੀ ਹੋਣ ਵਾਲੀ ਘਟਨਾ ਨੂੰ ਪਹਿਲਾਂ ਤੋਂ ਹੀ ਰੋਕਿਆ ਜਾ ਸਕੇ।
ਹੁਣ ਇਸ ਮਾਮਲੇ ਦੇ ਵਿੱਚ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਪੁਲਿਸ ਦੇ ਮੁਤਾਬਕ 16 ਦਸੰਬਰ ਨੂੰ ਅਮਰ ਨੂਰੀ ਨੂੰ ਧਮਕੀ ਭਰਿਆ ਫੋਨ ਆਉਂਦਾ ਹੈ ਅਤੇ ਜਾਂਚ ਪੜਤਾਲ ਸ਼ੁਰੂ ਕੀਤੀ ਜਾਂਦੀ ਹੈ। ਇਸ ਮਾਮਲੇ ਦੇ ਵਿੱਚ ਹੁਣ ਤੱਕ ਪੁਲਿਸ ਦਾ ਤਿੰਨ ਲੋਕਾਂ ਦੇ ਉੱਪਰ ਸ਼ੱਕ ਪੈਦਾ ਹੋ ਰਿਹਾ ਹੈ। ਇਹਨਾ ਧਮਕੀ ਭਰੇ ਫੋਨਾਂ ਦੇ ਪਿੱਛੇ ਕੌਣ ਹੈ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਅੱਗੇ ਦੱਸਦੇ ਹੋਏ ਕਿਹਾ ਕਿ ਇਸ ਮਾਮਲੇ ਦੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਕਾਨੂਨ ਵਿਵਸਥਾ ਦੀ ਉਲੰਘਣਾ ਕਰਨ ਵਾਲੇ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ। ਬਾਕੀ ਅਮਰ ਨੂਰੀ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

