ਚੰਡੀਗੜ -(ਮਨਦੀਪ ਕੌਰ )- ਪਨ-ਬਸ ਪੀ.ਆਰ.ਟੀ.ਸੀ ਦੇ ਕਰਮਚਾਰੀ ਯੂਨੀਅਨ ਵੱਲੋਂ ਅੱਜ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਬੱਸ ਯਾਤਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਅਨ ਦੀ ਹੜਤਾਲ ਮੰਗਲਵਾਲ ਰਾਤ 12 ਵਜੇ ਤੋਂ ਸ਼ੁਰੂ ਹੋਈ ਜੋ ਕਿ 11 ਜੁਲਾਈ ਤੱਕ ਜਾਰੀ ਰਹੇਗੀ। ਹੜਤਾਲ ਕਾਰਨ ਪਨ-ਬਸ ਪੀ,ਆਰ,ਟੀ,ਸੀ ਨਾਲ ਸੰਬੰਧਿਤ 3000 ਤੋਂ ਵੱਧ ਬੱਸਾਂ ਦਾ ਚੱਕਾ ਜਾਮ ਹੋ ਗਿਆ।ਉੱਥੇ ਹੀ ਵਿਭਾਗ ਦੇ ਪੱਕੇ ਡਰਾਈਵਰਾਂ ਵੱਲੋਂ ਬੱਸਾਂ ਚਲਾਈਆਂ ਜਾਣਗੀਆਂ।
ਜਿਸ ਕਾਰਨ ਹਰੇਕ ਡਿਪੂ ਤੋਂ ਥੋੜੀਆਂ ਬੱਸਾਂ ਚੱਲਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ ਮੰਗਲਵਾਰ ਰਾਤ 12 ਵਜੇ ਹੜਤਾਲ ਸ਼ੁਰੂ ਹੋਣ ਤੋਂ ਪਹਿਲਾਂ ਹੀ ਬੱਸਾਂ ਦੀ ਆਵਾਜਾਈ ਵਿੱਚ ਭਾਰੀ ਗਿਰਾਵਟ ਆ ਗਈ ਕਿਉਂਕਿ ਮੁਲਾਜ਼ਮਾਂ ਵੱਲੋਂ ਸ਼ਾਮ ਤੋਂ ਬਾਅਦ ਲੰਬੇ ਰੂਟਾਂ ਲਈ ਆਵਾਜਾਈ ਰੋਕ ਦਿੱਤੀ ਗਈ। ਜਿਸ ਕਾਰਨ ਦਿੱਲੀ ਹਰਿਆਣਾ ਹਿਮਾਚਲ ਉੱਤਰਾਖੰਡ ਰਾਜਸਥਾਨ ਆਦਿ ਜਾਣ ਵਾਲੇ ਯਾਤਰੀਆਂ ਨੂੰ ਮੁੱਖ ਤੌਰ ਤੇ ਪਰੇਸ਼ਾਨੀਆਂ ਪੇਸ਼ ਆਈਆਂ।
ਉੱਥੇ ਹੀ ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਪ੍ਰਾਈਵੇਟ ਬੱਸਾਂ ਵਾਲਿਆਂ ਦੀ ਚਾਂਦੀ ਰਹੀ ਦਿੱਲੀ ਆਦਿ ਰੂਟਾਂ ਤੇ ਜਾਣ ਵਾਲੇ ਯਾਤਰੀਆਂ ਨੂੰ ਹਰਿਆਣਾ ਰੋਡਵੇਜ਼ ਤੇ ਹਿਮਾਚਲ ਤੋਂ ਆਉਣ ਵਾਲੀਆਂ ਬੱਸਾਂ ਤੇ ਨਿਰਭਰ ਹੋਣਾ ਪਿਆ ਕਾਊਂਟਰਾਂ ਤੇ ਬੱਸਾਂ ਦੀ ਗਿਣਤੀ ਘੱਟ ਹੋਣ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਉਠਾਣੀ ਪਈ ਦਿੱਲੀ ਵਰਗੇ ਲੰਬੇ ਰੂਟਾਂ ਲਈ ਉਡੀਕ ਕਰਨ ਉਪਰੰਤ ਯਾਤਰੀ ਆਪਣੀ ਮੰਜ਼ਿਲ ਵੱਲ ਰਵਾਨਾ ਹੋ ਗਏ।

