ਮੌਹਾਲੀ -(PSEB)- ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਨੁਪੂਰਕ ਪ੍ਰੈਕਟੀਕਲ ਪ੍ਰੀਖਿਆਵਾਂ ਤੇ ਓਪਨ ਸਕੂਲ ਬਲਾਕ -2 ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਇੱਕ ਸਤੰਬਰ ਤੋਂ ਸ਼ੁਰੂ ਹੋਣਗੀਆਂ। ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇਹ ਪ੍ਰੀਖਿਆਵਾਂ ਪੰਜ ਸਤੰਬਰ ਤੱਕ ਲਈਆਂ ਜਾਣਗੀਆਂ। ਓਹਨਾ ਨੇ ਕਿਹਾ ਕਿ ਡੇਟ ਸ਼ੀਟ ਦੀ ਜਾਣਕਾਰੀ ਪੰਜਾਬ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਉਪਲਬਧ ਕਰਵਾਈ ਗਈ ਹੈ। ਜੇਕਰ ਲੋੜ ਹੋਵੇ ਤਾਂ ਬੋਰਡ ਨਾਲ E-mail- srseconduct.pseb@punjab.gov.in ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।